View in English:
May 18, 2024 10:35 pm

ਡਾ. ਰਾਜਕੁਮਾਰ ਚੱਬੇਵਾਲ ਕਾਂਗਰਸ ਛੱਡ ਕੇ ‘ਆਪ’ ‘ਚ ਹੋਏ ਸ਼ਾਮਲ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ , ਮਾਰਚ 15

ਪੰਜਾਬ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਵਿਧਾਇਕ ਡਾਕਟਰ ਰਾਜਕੁਮਾਰ ਚੱਬੇਵਾਲ ਅੱਜ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦਾ ਸਵਾਗਤ ਕੀਤਾ। ਉਨ੍ਹਾਂ ਵਿਧਾਇਕ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਚੱਬੇਵਾਲ ਨੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਅਸਤੀਫਾ ਸੌਂਪਿਆ। ਇਸ ਸਬੰਧੀ ਜਾਣਕਾਰੀ ਉਨ੍ਹਾਂ ਆਪਣੇ ਟਵਿੱਟਰ ਹੈਂਡਲ ‘ਤੇ ਵੀ ਸਾਂਝੀ ਕੀਤੀ ਹੈ। ਇਸ ਲਈ ਹੁਣ ਚੱਬੇਵਾਲ ਵਿਧਾਨ ਸਭਾ ਹਲਕੇ ਤੋਂ ਜ਼ਿਮਣੀ ਚੋਣ ਹੋਣੀ ਤੈਅ ਹੈ।

ਡਾਕਟਰ ਰਾਜਕੁਮਾਰ ਚੱਬੇਵਾਲ ਵਿਧਾਨ ਸਭਾ ਹਲਕਾ ਚੱਬੇਵਾਲ ਤੋਂ ਕਾਂਗਰਸ ਦੇ ਵਿਧਾਇਕ ਸਨ ਤੇ ਪਿਛਲੇ ਹਫ਼ਤੇ ਵਿਧਾਨ ਸਭਾ ‘ਚ ਉਨ੍ਹਾਂ ਦੀ ਮੁੱਖ ਮੰਤਰੀ ਨਾਲ ਝੜਪ ਹੋ ਗਈ ਸੀ। ਕਾਂਗਰਸੀ ਵਿਧਾਇਕਾਂ ਨੂੰ ਸੰਗਲੀ ਨਾਲ ਬੰਨ੍ਹਣ ਬਾਰੇ ਮੁੱਖ ਮੰਤਰੀ ਦੀ ਟਿੱਪਣੀ ਤੋਂ ਉਹ ਨਾਰਾਜ਼ ਸਨ ਤੇ ਅਗਲੇ ਦਿਨ ਉਹ ਖੁਦ ਸੰਗਲੀ ਲੈ ਕੇ ਨਾਲ ਵਿਧਾਨ ਸਭਾ ਪੁੱਜੇ ਸਨ।

Leave a Reply

Your email address will not be published. Required fields are marked *

View in English