View in English:
May 17, 2024 1:02 pm

ਡਿਪਟੀ ਕਮਿਸ਼ਨਰ ਵੱਲੋਂ ਸੇਵਾ ਕੇਂਦਰ ਦੇ ਕੰਮਾਂ ਦੀ ਸਮੀਖਿਆ ਕਰਨ ਲਈ ਮੀਟਿੰਗ

ਫੈਕਟ ਸਮਾਚਾਰ ਸੇਵਾ

ਐਸ.ਏ.ਐਸ ਨਗਰ , ਸਤੰਬਰ 23

ਡਿਪਟੀ ਕਮਿਸ਼ਨਰ ਅਮਿਤ ਤਲਵਾੜ ਵੱਲੋਂ ਅੱਜ ਜਿਲ੍ਹਾ ਪ੍ਰਬੰਧਕੀ ਕੰਪੈਲਕਸ ਵਿਖੇ ਸੇਵਾ ਕੇਂਦਰ ਦੇ ਅਧਿਕਾਰੀਆਂ ਨਾਲ ਮਹੀਨਾਂਵਾਰ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਸੇਵਾ ਕੇਂਦਰਾਂ ਦੇ ਇੰਚਾਰਜਾ ਨੂੰ ਸੇਵਾ ਕੇਂਦਰਾਂ ਵਿੱਚ ਲੰਬਿਤ ਪਏ ਕੇਸਾਂ ਨੂੰ ਛੇਤੀ ਹੱਲ ਕਰਨ ਦੀ ਹਦਾਇਤ ਕੀਤੀ ।

ਮੀਟਿੰਗ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਹਦਾਇਤਾਂ ਮੁਤਾਬਕ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਸਬੰਧੀ ਕੇਸਾਂ ਦੀ ਕਾਰਵਾਈ ਦੌਰਾਨ ਹਲਫ਼ਨਾਮੇ ਦੀ ਥਾਂ ਸਵੈ-ਘੋਸ਼ਣਾ ਪੱਤਰ ਦੀ ਵਰਤੋਂ ਨੂੰ ਯਕੀਨੀ ਬਣਾਇਆ ਜਾਵੇ l ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਆਮ ਨਾਗਰਿਕ ਨੂੰ ਨਿਰਵਿਘਨ ਜਨਤਕ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਇਸ ਕਦਮ ਨਾਲ ਪੰਜਾਬ ਦੇ ਨਾਗਰਿਕਾਂ ਦੇ ਸਮੇਂ ਅਤੇ ਪੈਸੇ ਦੋਵਾਂ ਦੀ ਬੱਚਤ ਹੋਵੇਗੀ। ਇਸ ਲਈ ਉਨ੍ਹਾਂ ਅਧਿਕਾਰੀਆਂ ਨੂੰ ਹਲਫ਼ਨਾਮੇ ਦੀ ਥਾਂ ਸਵੈ-ਘੋਸ਼ਣਾ ਪੱਤਰ ਦੀ ਵਰਤੋਂ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਕਿਹਾ l

ਉਨ੍ਹਾਂ ਨੇ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ ਕਿ ਸੇਵਾ ਕੇਂਦਰਾਂ ਵਿੱਚ ਹੋਣ ਵਾਲੇ ਕੰਮਾਂ ਲਈ ਆਮ ਪਬਲਿਕ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਉਨ੍ਹਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ ਇਸ ਲਈ ਕੰਮ ਨਾਲ ਸਬੰਧਤ ਕਿਸੇ ਵੀ ਲੋੜੀਂਦੇ ਦਸਤਾਵੇਜ, ਸਰਟੀਫਿਕੇਟ ਦੀ ਸੂਚੀ ਤਿਆਰ ਕਰਕੇ ਸਾਈਟ ਤੇ ਅਤੇ ਸੇਵਾ ਕੇਂਦਰਾਂ ਦੇ ਬਾਹਰ ਚਿਪਕਾ ਦਿੱਤੀ ਜਾਵੇ ਤਾਂ ਜੋ ਆਮ ਲੋਕਾਂ ਦਾ ਕੰਮ ਜਲਦੀ ਹੋ ਸਕੇ ਅਤੇ ਲੋਕ ਪ੍ਰੇਸ਼ਾਨੀ ਤੋਂ ਬਚ ਸਕਣ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਪੂਜਾ ਐਸ ਗਰੇਵਾਲ, ਐਸ.ਡੀ.ਐਮ, ਐਸ.ਏ.ਐਸ ਨਗਰ ਸਰਬਜੀਤ ਕੌਰ, ਐਸ.ਡੀ.ਐਮ, ਖਰੜ ਰਵਿੰਦਰ ਸਿੰਘ, ਐਸ.ਡੀ.ਐਮ ਡੇਰਾਬਸੀ ਹਿਮਾਂਸ਼ੂ ਗੁਪਤਾ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਵਿਸ਼ੇਸ ਤੌਰ ਤੇ ਹਾਜ਼ਰ ਸਨ।

Leave a Reply

Your email address will not be published. Required fields are marked *

View in English