View in English:
May 18, 2024 1:12 pm

ਡਿਪਟੀ ਕਮਿਸ਼ਨਰ ਨੇ ਈ.ਆਰ.ਓਜ਼ ਤੇ ਸੁਪਰਵਾਈਜ਼ਰਾਂ ਦੀ ਮੀਟਿੰਗ ਦੌਰਾਨ ਦਿੱਤੇ ਨਿਰਦੇਸ਼

ਫੈਕਟ ਸਮਾਚਾਰ ਸੇਵਾ

ਹੁਸ਼ਿਆਰਪੁਰ, ਨਵੰਬਰ 4

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸੰਦੀਪ ਹੰਸ ਨੇ ਜ਼ਿਲ੍ਹੇ ਦੇ ਸਮੂਹ ਈ.ਆਰ.ਓਜ਼ ਤੇ ਸੁਪਰਵਾਈਜ਼ਰਾਂ ਨੂੰ ਨਿਰਦੇਸ਼ ਦਿੰਦੇ ਹੋਏ ਵੋਟਰ ਕਾਰਡ ਨੁੰ ਆਧਾਰ ਕਾਰਡ ਨਾਲ ਜੋੜਨ ਦੇ ਕੰਮ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਈ.ਆਰ.ਓਜ਼ ਤੇ ਸੁਪਰਵਾਈਜ਼ਰਾਂ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਦਲਜੀਤ ਕੌਰ ਵੀ ਮੌਜੂਦ ਸਨ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਿਧਾਨ ਸਭਾ ਹਲਕਿਆਂ ਵਿਚ ਵੋਟਰਾਂ ਦੇ ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਜੋੜਨ ਲਈ ਜਾਗਰੂਕ ਕੀਤਾ ਜਾਵੇ, ਤਾਂ ਜੋ ਵੱਧ ਤੋਂ ਵੱਧ ਵੋਟਰਾਂ ਦੇ ਵੋਟਰ ਕਾਰਡਾਂ ਨੂੰ ਆਧਾਰ ਕਾਰਡ ਨਾਲ Çਲੰਕ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀ ਦੀ ਸੁਧਾਈ ਦਾ ਕੰਮ ਯੋਗਤਾ ਮਿਤੀ 1-1-2023 ਦੇ ਆਧਾਰ ’ਤੇ 9-11-2022 ਤੋਂ ਸ਼ੁਰੂ ਹੋ ਰਿਹਾ ਹੈ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀ ਵਿਚ ਕਿਸੇ ਵੀ ਕਿਸਮ ਦੀ ਦਰੁਸਤੀ ਸਬੰਧੀ ਫਾਰਮ ਨੰਬਰ 8 ਭਰ ਕੇ ਸਬੰਧਤ ਬੀ.ਐਲ.ਓਜ਼ ਜਾਂ ਚੋਣ ਰਜਿਸਟਰੇਸ਼ਨ ਅਫਸਰ ਦੇ ਦਫ਼ਤਰ 9-11-2022 ਤੋਂ 8-12-2022 ਤੱਕ ਦਿੱਤੇ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾਂ 5 ਜਨਵਰੀ 2023 ਨੂੰ ਹੋਵੇਗੀ।
ਉਨ੍ਹਾਂ 9 ਨਵੰਬਰ ਤੋਂ 8 ਦਸੰਬਰ ਤੱਕ ਜ਼ਿਲ੍ਹੇ ਭਰ ਵਿਚ ਸਵੀਪ ਗਤੀਵਿਧੀਆਂ ਵੱਧ ਤੋਂ ਵੱਧ ਕਰਵਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ ਸਾਰੇ ਪੋਲਿੰਗ ਬੂਥਾਂ ’ਤੇ 19 ਤੇ 20 ਨਵੰਬਰ ਅਤੇ 3 ਤੇ 4 ਦਸੰਬਰ ਨੂੰ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਸਾਰੇ ਈ.ਆਰ.ਓਜ਼ ਨੂੰ ਇਨ੍ਹਾਂ ਮਿਤੀਆਂ ਦੌਰਾਨ ਵਿਸ਼ੇਸ਼ ਕੈਂਪਾਂ ਦਾ ਦੌਰਾ ਕਰਨ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਦੱਸਿਆ ਕਿ ਵੋਟਾਂ ਨਾਲ ਸਬੰਧਤ ਕਿਸੇ ਵੀ ਕਿਸਮ ਦੀ ਜਾਣਕਾਰੀ ਲਈ ਟੋਲ ਫਰੀ ਨੰਬਰ 1950 ’ਤੇ ਫੋਨ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪਹਿਲੇ ਤੋਂ ਰਜਿਸਟਰਡ ਵੋਟਰ ‘ਵੋਟਰ ਹੈਲਪਲਾਈਨ’ ਐਪ, ਐਨ.ਵੀ.ਐਸ.ਪੀ. ’ਤੇ ਫਾਰਮ ਨੰਬਰ 6-ਬੀ ਰਾਹੀਂ ਆਪਣੇ ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ Çਲੰਕ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਕੋਲ ਆਧਾਰ ਕਾਰਡ ਨਹੀਂ ਹੈ, ਤਾਂ ਭਾਰਤ ਚੋਣ ਕਮਿਸ਼ਨ ਵਲੋਂ ਜਾਰੀ 11 ਦਸਤਾਵੇਜ਼ਾਂ ਵਿਚੋਂ ਕਿਸੇ ਇਕ ਦਸਤਾਵੇਜ਼ ਦੀ ਜਾਣਕਾਰੀ ਭਰ ਕੇ ਰਜਿਸਟਰਡ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਸਬੰਧਤ ਬੀ.ਐਲ.ਓਜ਼ ਰਾਹੀਂ ਵੀ ਵੋਟਰਾਂ ਵਲੋਂ ਆਪਣੇ ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਰਜਿਸਟਰਡ ਕਰਵਾਇਆ ਜਾ ਸਕਦਾ ਹੈ।

ਇਸ ਮੌਕੇ ਐਸ.ਡੀ.ਐਮ. ਮੁਕੇਰੀਆਂ ਕੰਵਲਜੀਤ ਸਿੰਘ, ਐਸ.ਡੀ.ਐਮ. ਦਸੂਹਾ ਓਜਸਵੀ ਅਲੰਕਾਰ, ਐਸ.ਡੀ.ਐਮ. ਹੁਸ਼ਿਆਰਪੁਰ ਤੇ ਗੜ੍ਹਸ਼ੰਕਰ ਪ੍ਰੀਤਇੰਦਰ ਸਿੰਘ, ਸਹਾਇਕ ਕਮਿਸ਼ਨਰ (ਜ) ਵਿਓਮ ਭਾਰਦਵਾਜ, ਤਹਿਸੀਲਦਾਰ ਚੋਣਾਂ ਹਰਮਿੰਦਰ ਸਿੰਘ, ਕਾਨੂੰਗੋ ਦੀਪਕ ਕੁਮਾਰ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।

Leave a Reply

Your email address will not be published. Required fields are marked *

View in English