View in English:
May 11, 2024 3:43 pm

ਡਿਪਟੀ ਕਮਿਸ਼ਨਰ ਨੇ ਪਿੰਡਾਂ ‘ਚ ਚੱਲ ਰਹੇ ਵਿਕਾਸ ਕਾਰਜਾਂ ਵਿੱਚ ਤੇਜੀ ਲਿਆਉਣ ਦੇ ਦਿੱਤੇ ਨਿਰਦੇਸ਼

ਫੈਕਟ ਸਮਾਚਾਰ ਸੇਵਾ

ਐਸ.ਏ.ਐਸ ਨਗਰ , ਦਸੰਬਰ 30

ਡਿਪਟੀ ਕਮਿਸ਼ਨਰ ਅਮਿਤ ਤਲਵਾੜ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਪੇਂਡੂ ਵਿਕਾਸ ਤਹਿਤ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦੇ ਕੰਮਾਂ ਦੀ ਸਮੀਖਿਆ ਕੀਤੀ ਗਈ ਜਿਸ ਦੌਰਾਨ ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਪਿੰਡਾਂ ‘ਚ ਵਿਕਾਸ ਕਾਰਜਾਂ ‘ਚ ਤੇਜ਼ੀ ਲਿਆਉਂਦੇ ਹੋਏ ਵੱਖ-ਵੱਖ ਸਕੀਮਾਂ ਤਹਿਤ ਵੱਧ ਤੋਂ ਵੱਧ ਵਿਕਾਸ ਕਾਰਜ ਕਰਵਾਏ ਜਾਣ ਅਤੇ ਚਲ ਰਹੇ ਵਿਕਾਸ ਦੇ ਕੰਮਾਂ ‘ਤੇ ਵਿਸ਼ੇਸ਼ ਧਿਆਨ ਦਿੰਦੇ ਹੋਏ ਬਕਾਇਆ ਕੰਮਾਂ ਨੂੰ ਵੀ ਮਿਥੇ ਸਮੇਂ ‘ਚ ਪੂਰਾ ਕੀਤਾ ਜਾਵੇ। ਇਸ ਤੋਂ ਇਲਾਵਾ ਮੁਕੰਮਲ ਹੋਏ ਕੰਮਾਂ ਦੀ ਪ੍ਰਗਤੀ ਰਿਪੋਰਟ ਤਿਆਰ ਕੀਤੀ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਐਸ.ਡੀ.ਐਮਜ਼ ਨੂੰ ਹਦਾਇਤ ਕੀਤੀ ਕਿ ਉਹ ਗ੍ਰਾਮ ਸੇਵਕਾ ਅਤੇ ਪੰਚਾਇਤ ਸਕੱਤਰਾਂ ਦੀ ਮੀਟਿੰਗ ਬਲਾ ਕੇ ਉਨ੍ਹਾਂ ਨੂੰ ਕੰਮ ਅਲਾਟ ਕਰਨ ਅਤੇ ਮਿੱਥੇ ਸਮੇਂ ਵਿੱਚ ਪੂਰਾ ਕਰਨ ਦੇ ਆਦੇਸ਼ ਦੇਣ । ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਲੋਕ ਭਲਾਈ ਯੋਜਨਾਵਾਂ ਦਾ ਲਾਭ ਲੋਕਾਂ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਇਆ ਜਾਵੇ ।

ਇਸ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਬੀਡੀਪੀਓਜ਼, ਵੱਖ-ਵੱਖ ਵਿਭਾਗਾਂ ਦੇ ਕਾਰਜਕਾਰੀ ਇੰਜੀਨੀਅਰਜ਼ ਅਤੇ ਹੋਰ ਸੀਨੀਅਰ ਅਧਿਕਾਰੀਆਂ ਤੋਂ ਪਿੰਡਾਂ ‘ਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਸਬੰਧੀ ਜਾਣਕਾਰੀ ਹਾਸਲ ਕਰਦੇ ਹੋਏ ਉਨ੍ਹਾਂ ਨੂੰ ਨਿਰਦੇਸ਼ ਦਿੱਤੇ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਸੂਬਾ ਸਰਕਾਰ ਵੱਲੋਂ ਲੋਕ ਭਲਾਈ ਵਿਕਾਸ ਕਾਰਜਾਂ ਹਿੱਤ ਸਾਰੀਆਂ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ‘ਤੇ ਯੋਗ ਵਿਅਕਤੀਆਂ ਤਕ ਪਹੁੰਚੇ। ਉਨ੍ਹਾਂ ਮੀਟਿੰਗ ਦੇ ਦੌਰਾਨ ਪੰਚਾਇਤ ਘਰਾਂ ਸਬੰਧੀ ਵਿਕਾਸ ਕਾਰਜ, ਸਕੂਲਾਂ ‘ਚ ਕਰਵਾਏ ਜਾ ਰਹੇ ਕਾਰਜ, ਆਂਗਨਵਾੜੀ ਸਬੰਧੀ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਅਤੇ ਪਾਣੀ ਦੇ ਟਿਊਬਲਾਂ ਸਬੰਧੀ ਕਾਰਜ, ਪੀ.ਡਬਲਿਊ ਵਰਕਸ, ਸਵੱਛਤਾ ਸਰਵੇਖਣ ਆਦਿ ਯੋਜਨਾਵਾਂ ਦਾ ਜਾਇਜ਼ਾ ਲੈਂਦੇ ਹੋਏ ਸਬੰਧਤ ਵਿਭਾਗਾਂ ਦੇ ਕੰਮਾਂ ਨੂੰ ਸਮੇਂ ਸਿਰ ਪੂਰਾ ਕਰਨ ਦੇ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਉਨ੍ਹਾਂ ਜਿਲ੍ਹੇ ਦੇ ਪੇਂਡੂ ਖੇਤਰਾਂ ਵਿੱਚ ਪਾਰਕ, ਬਣਾਉਂਣ, ਨਰਸਰੀਆਂ, ਖੇਡ ਮੈਂਦਾਨ,ਅਮ੍ਰਿਤ ਸਰੋਵਰਾਂ ਅਤੇ ਸੜਕਾਂ ਦੀ ਰਿਪੇਅਰ ਦਾ ਕੰਮ ਜਲਦੀ ਪੂਰਾ ਕਰਨ ਲਈ ਕਿਹਾ ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਵਨੀਤ ਕੌਰ, ਐਸ.ਡੀ.ਐਮ ਮੋਹਾਲੀ ਸਰਬਜੀਤ ਕੌਰ,ਐਸ.ਡੀ.ਐਮ ਡੇਰਾਬਸੀ ਹਿਮਾਂਸ਼ੂ ਗੁਪਤਾ ਤੋਂ ਇਲਾਵਾ ਹੋਰ ਪ੍ਰਸ਼ਾਸਨਿਕ ਅਧਿਕਾਰੀ ਵਿਸ਼ੇਸ ਤੌਰ ਤੇ ਹਾਜ਼ਰ ਸਨ ।

Leave a Reply

Your email address will not be published. Required fields are marked *

View in English