View in English:
July 4, 2024 10:18 am

ਡਿਬਰੂਗੜ੍ਹ ਜੇਲ੍ਹ ‘ਚ ਬੰਦ ਅੰਮ੍ਰਿਤਪਾਲ ਸਿੰਘ ਚੁੱਕਣਗੇ ਸੰਸਦ ਮੈਂਬਰ ਵਜੋਂ ਸਹੁੰ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ , ਜੁਲਾਈ 1

ਪੰਜਾਬ ਦੀ ਖਡੂਰ ਸਾਹਿਬ ਸੀਟ ਤੋਂ ਲੋਕ ਸਭਾ ਚੋਣ ਜਿੱਤਣ ਵਾਲੇ ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਨੂੰ ਸਹੁੰ ਚੁਕਾਉਣ ਦੀ ਮਨਜ਼ੂਰੀ ਮਿਲ ਗਈ ਹੈ। ਕੌਮੀ ਜਾਂਚ ਏਜੰਸੀ (ਐਨਆਈਏ) ਨੇ ਅੰਮ੍ਰਿਤਪਾਲ ਸਿੰਘ ਨੂੰ ਸੰਸਦ ਮੈਂਬਰ ਵਜੋਂ ਸਹੁੰ ਚੁੱਕਣ ਦੀ ਇਜਾਜ਼ਤ ਦੇ ਦਿੱਤੀ ਹੈ। ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਪੰਜਾਬ ਦੀ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਜਿੱਤੀ ਸੀ। ਉਹ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। ਅੰਮ੍ਰਿਤਪਾਲ ਨੇ ਅਜੇ ਤੱਕ ਸੰਸਦ ਮੈਂਬਰ ਦੀ ਸਹੁੰ ਨਹੀਂ ਚੁੱਕੀ ਹੈ। ਪੰਜਾਬ ਦੇ ਹੋਰ 12 ਸੰਸਦ ਮੈਂਬਰਾਂ ਨੇ ਸੰਸਦ ਮੈਂਬਰ ਵਜੋਂ ਸਹੁੰ ਚੁੱਕੀ ਹੈ।

Leave a Reply

Your email address will not be published. Required fields are marked *

View in English