ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਸਹੁੰ ਚੁੱਕ ਸਮਾਗਮ ‘ਚ ਖਾਲਿਸਤਾਨੀ ਪੰਨੂ ਦੀ ਮੌਜੂਦਗੀ ‘ਤੇ ਭਾਰਤ ਨੇ ਸਖ਼ਤ ਇਤਰਾਜ਼ ਜਤਾਇਆ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ ਹੈ ਕਿ ਭਾਰਤ ਇਹ ਮੁੱਦਾ ਅਮਰੀਕਾ ਕੋਲ ਉਠਾਏਗਾ। ਉਨ੍ਹਾਂ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਭਾਰਤ ਅਮਰੀਕਾ ਕੋਲ ਦੇਸ਼ ਦੀ ਰਾਸ਼ਟਰੀ ਸੁਰੱਖਿਆ ਨਾਲ ਜੁੜੇ ਮੁੱਦੇ ਉਠਾਉਂਦਾ ਰਹੇਗਾ। ਡੋਨਾਲਡ ਟਰੰਪ ਦੇ ਸਹੁੰ ਚੁੱਕ ਸਮਾਗਮ ‘ਚ ਖਾਲਿਸਤਾਨੀ ਗੁਰਪਤਵੰਤ ਸਿੰਘ ਪੰਨੂ ਦੇ ਕਥਿਤ ਤੌਰ ‘ਤੇ ਦੇਖੇ ਜਾਣ ਤੋਂ ਬਾਅਦ ਉਨ੍ਹਾਂ ਦੀ ਪ੍ਰਤੀਕਿਰਿਆ ਆਈ ਹੈ।
ਜੈਸਵਾਲ ਨੇ ਹਫਤਾਵਾਰੀ ਪ੍ਰੈਸ ਕਾਨਫਰੰਸ ਵਿੱਚ ਕਿਹਾ, “ਜਦੋਂ ਵੀ ਕੋਈ ਭਾਰਤ ਵਿਰੋਧੀ ਗਤੀਵਿਧੀ ਹੁੰਦੀ ਹੈ, ਅਸੀਂ ਅਮਰੀਕੀ ਸਰਕਾਰ ਕੋਲ ਮਾਮਲਾ ਉਠਾਉਂਦੇ ਹਾਂ। ਅਸੀਂ ਅਮਰੀਕੀ ਸਰਕਾਰ ਕੋਲ ਅਜਿਹੇ ਮਾਮਲਿਆਂ ਨੂੰ ਉਠਾਉਂਦੇ ਰਹਾਂਗੇ ਜੋ ਸਾਡੀ ਰਾਸ਼ਟਰੀ ਸੁਰੱਖਿਆ ਨੂੰ ਪ੍ਰਭਾਵਤ ਕਰਦੇ ਹਨ ਅਤੇ ਜੋ ਭਾਰਤ ਵਿਰੋਧੀ ਹਨ। “ਇੱਕ ਏਜੰਡਾ ਹੈ.”