View in English:
May 3, 2024 10:44 am

ਤਜਿੰਦਰ ਸਿੰਘ ਬਿੱਟੂ ਨੇ ਕਾਂਗਰਸ ਤੋਂ ਦਿੱਤਾ ਅਸਤੀਫ਼ਾ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ , ਅਪ੍ਰੈਲ 20

ਪੰਜਾਬ ‘ਚ ਵੋਟਾਂ ਤੋਂ ਪਹਿਲਾਂ ਕਾਂਗਰਸ ਨੂੰ ਇਕ ਹੋਰ ਝਟਕਾ ਲੱਗਾ ਹੈ। ਜਨਰਲ ਸਕੱਤਰ ਤੇ ਹਿਮਾਚਲ ਪ੍ਰਦੇਸ਼ ਦੇ ਸਹਿ ਇੰਚਾਰਜ ਡਾ. ਤਜਿੰਦਰ ਸਿੰਘ ਬਿੱਟੂ ਨੇ ਕਾਂਗਰਸ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਬਿੱਟੂ ਗਾਂਧੀ ਪਰਿਵਾਰ ਦੇ ਬੇਹੱਦ ਕਰੀਬੀ ਮੰਨੇ ਜਾਂਦੇ ਹਨ।

ਸੂਤਰਾਂ ਦਾ ਕਹਿਣਾ ਹੈ ਕਿ ਉਹ ਅੱਜ ਦਿੱਲੀ ‘ਚ ਭਾਰਤੀ ਜਨਤਾ ਪਾਰਟੀ ਦੇ ਮੁੱਖ ਦਫ਼ਤਰ ‘ਚ ਭਾਜਪਾ ਵਿੱਚ ਸ਼ਾਮਲ ਹੋਣਗੇ। ਬਿੱਟੂ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਆਪਣਾ ਅਸਤੀਫ਼ਾ ਭੇਜ ਦਿੱਤਾ ਹੈ। ਤਜਿੰਦਰ ਬਿੱਟੂ ਭਾਜਪਾ ਦੇ ਦਿੱਲੀ ਸਥਿਤ ਹੈੱਡਕੁਆਰਟਰ ਪਹੁੰਚ ਗਏ ਹਨ ਜਿੱਥੇ ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸਿੰਘ ਸ਼ੇਰਗਿਲ ਵੀ ਉਨ੍ਹਾਂ ਦੇ ਨਾਲ ਮੌਜੂਦਾ ਹਨ।

Leave a Reply

Your email address will not be published. Required fields are marked *

View in English