ਫੈਕਟ ਸਮਾਚਾਰ ਸੇਵਾ
ਤਾਮਿਲਨਾਡੂ , ਜਨਵਰੀ 4
ਤਾਮਿਲਨਾਡੂ ‘ਚ ਪਟਾਕਾ ਬਣਾਉਣ ਵਾਲੀ ਫੈਕਟਰੀ ‘ਚ ਅੱਗ ਲੱਗਣ ਦੀ ਖਬਰ ਹੈ। ਸ਼ਨੀਵਾਰ ਨੂੰ ਵਾਪਰੀ ਇਸ ਘਟਨਾ ਵਿੱਚ ਛੇ ਮਜ਼ਦੂਰਾਂ ਦੀ ਦਰਦਨਾਕ ਮੌਤ ਹੋ ਗਈ। ਕਈ ਮਜ਼ਦੂਰ ਅਜੇ ਵੀ ਸੜ ਚੁੱਕੇ ਹਨ। ਮੁੱਢਲੀ ਜਾਂਚ ਮੁਤਾਬਕ ਧਮਾਕਾ ਕੈਮੀਕਲ ਦੀ ਮਿਲਾਵਟ ਦੌਰਾਨ ਹੋਇਆ। ਧਮਾਕੇ ਨਾਲ ਘੱਟੋ-ਘੱਟ ਇਕ ਕਮਰਾ ਪੂਰੀ ਤਰ੍ਹਾਂ ਤਬਾਹ ਹੋ ਗਿਆ। ਇਸ ਕਮਰੇ ਵਿੱਚ ਮਜ਼ਦੂਰ ਹੀ ਕੰਮ ਕਰ ਰਹੇ ਸਨ। ਪੁਲਸ ਅਤੇ ਹੋਰ ਸਬੰਧਤ ਅਧਿਕਾਰੀਆਂ ਨੇ ਘਟਨਾ ਵਾਲੀ ਥਾਂ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਸ ਤੋਂ ਇਲਾਵਾ ਤੇਲੰਗਾਨਾ ਵਿੱਚ ਵੀ ਅਜਿਹੀ ਹੀ ਇੱਕ ਘਟਨਾ ਸਾਹਮਣੇ ਆਈ ਹੈ। ਯਾਦਾਦਰੀ-ਭੁਵਨਗਿਰੀ ਜ਼ਿਲੇ ‘ਚ ਸ਼ਨੀਵਾਰ ਨੂੰ ਇਕ ਫੈਕਟਰੀ ‘ਚ ਹੋਏ ਧਮਾਕੇ ‘ਚ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਇਕ ਹੋਰ ਜ਼ਖਮੀ ਹੋ ਗਿਆ। ਪੁਲਿਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਜ਼ਖਮੀ ਵਿਅਕਤੀ ਦਾ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ ਅਤੇ ਉਸ ਦੀ ਹਾਲਤ ਸਥਿਰ ਹੈ। ਮੁੱਢਲੀ ਜਾਣਕਾਰੀ ਮੁਤਾਬਕ ਧਮਾਕਾ ਉਸ ਫੈਕਟਰੀ ਵਿੱਚ ਹੋਇਆ ਜਿੱਥੇ ਧਮਾਕਾਖੇਜ਼ ਸਮੱਗਰੀ ਬਣਾਈ ਜਾਂਦੀ ਹੈ।