ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ, ਫਰਵਰੀ 28
ਕੇਂਦਰ ਸਰਕਾਰ ਨੇ ਵਿੱਤ ਸਕੱਤਰ ਤੁਹਿਨ ਕਾਂਤ ਪਾਂਡੇ ਨੂੰ ਭਾਰਤੀ ਪ੍ਰਤੀਭੂਤੀਆਂ ਅਤੇ ਐਕਸਚੇਂਜ ਬੋਰਡ (ਸੇਬੀ) ਦੇ ਅਗਲੇ ਮੁਖੀ ਵਜੋਂ ਨਿਯੁਕਤ ਕਰਨ ਦਾ ਐਲਾਨ ਕੀਤਾ ਹੈ। ਤੁਹਿਨ ਅਗਲੇ 3 ਸਾਲਾਂ ਲਈ ਇਸ ਅਹੁਦੇ ’ਤੇ ਰਹਿਣਗੇ। ਉਹ ਮੌਜੂਦਾ ਸੇਬੀ ਮੁਖੀ ਮਾਧਬੀ ਪੁਰੀ ਬੁਚ ਦੀ ਥਾਂ ਲੈਣਗੇ, ਜੋ ਅੱਜ ਸੇਵਾਮੁਕਤ ਹੋ ਰਹੇ ਹਨ। ਤੁਹਿਨ ਕਾਂਤ ਪਾਂਡੇ 1987 ਬੈਚ ਦੇ ਓਡੀਸ਼ਾ ਕੇਡਰ ਦੇ ਆਈ.ਏ.ਐਸ. ਅਧਿਕਾਰੀ ਹਨ। ਉਹ ਇਸ ਵੇਲੇ ਕੇਂਦਰ ਸਰਕਾਰ ਵਿਚ ਚਾਰ ਮਹੱਤਵਪੂਰਨ ਵਿਭਾਗਾਂ ਨੂੰ ਸੰਭਾਲ ਰਹੇ ਹਨ। ਉਨ੍ਹਾਂ ਨੂੰ 7 ਸਤੰਬਰ 2024 ਨੂੰ ਵਿੱਤ ਸਕੱਤਰ ਵਜੋਂ ਨਿਯੁਕਤ ਕੀਤਾ ਗਿਆ ਸੀ।