View in English:
May 22, 2024 3:42 am

ਦਮਦਮੀ ਟਕਸਾਲ ਦੇ ਬਾਬਾ ਬਲਵਿੰਦਰ ਸਿੰਘ ਦਾ ਕਤਲ

ਫੈਕਟ ਸਮਾਚਾਰ ਸੇਵਾ

ਬਟਾਲਾ , ਮਈ 1

ਬਟਾਲਾ ਦੇ ਨੇੜਲੇ ਪੁਲ ਅਠਵਾਲ ਵਿਖੇ ਗੁਰਦੁਆਰਾ ਗੁਰੂ ਅਮਰਦਾਸ ਸਾਹਿਬ ਜੀ ਦੇ ਮੁੱਖ ਸੇਵਾਦਾਰ ਬਾਬਾ ਬਲਵਿੰਦਰ ਸਿੰਘ ਦਮਦਮੀ ਟਕਸਾਲ ਵਾਲਿਆਂ ਦਾ ਬੀਤੀ ਦੇਰ ਰਾਤ ਕਤਲ ਕਰ ਦਿੱਤਾ ਗਿਆ ਹੈ। ਕਤਲ ਕਰਨ ਤੋਂ ਬਾਅਦ ਕਾਤਲ ਮੌਕੇ ਤੋਂ ਫਰਾਰ ਹੋ ਗਿਆ ਹੈ।

ਜਾਣਕਾਰੀ ਅਨੁਸਾਰ ਕਾਤਲ ਬਾਬੇ ਦਾ ਸੇਵਾਦਾਰ ਹੀ ਦੱਸਿਆ ਜਾ ਰਿਹਾ ਹੈ। ਬਾਬਾ ਬਲਵਿੰਦਰ ਸਿੰਘ ਦਮਦਮੀ ਟਕਸਾਲ ਜਥਾ ਭਿੰਡਰਾਂ ਵਾਲਿਆਂ ਦੇ ਤੇਰਵੇਂ ਮੁਖੀ ਸਚਖੰਡ ਵਾਸੀ ਸੰਤ ਕਰਤਾਰ ਸਿੰਘ ਦੇ ਭਤੀਜੇ ਦੱਸੇ ਜਾਂਦੇ ਹਨ। ਥਾਣਾ ਘੁਮਾਣ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਬਾਬਾ ਬਲਵਿੰਦਰ ਸਿੰਘ ਦੀ ਦੇਹ ਨੂੰ ਪੋਸਟਮਾਰਟਮ ਲਈ ਬਟਾਲਾ ਦੇ ਸਿਵਲ ਹਸਪਤਾਲ ਵਿਖੇ ਭੇਜ ਦਿੱਤਾ। ਥਾਣਾ ਘੁਮਾਣ ਦੇ ਐਸਐਚਓ ਬਿਕਰਮਜੀਤ ਸਿੰਘ ਨੇ ਦੱਸਿਆ ਕਿ ਕਤਲ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *

View in English