View in English:
May 21, 2024 4:12 pm

ਦਲਵੀਰ ਗੋਲਡੀ ਨੇ ਫੜਿਆ ‘ਆਪ’ ਦਾ ਪੱਲਾ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ , ਮਈ 1

ਸਾਬਕਾ ਕਾਂਗਰਸੀ ਵਿਧਾਇਕ ਦਲਵੀਰ ਸਿੰਘ ਗੋਲਡੀ ਅੱਜ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਉਨ੍ਹਾਂ ਦਾ ਸਵਾਗਤ ਕੀਤਾ।

ਜ਼ਿਕਰਯੋਗ ਹੈ ਕਿ ਕਾਂਗਰਸ ਦੇ ਸੰਗਰੂਰ ਤੋਂ ਜ਼ਿਲ੍ਹਾ ਪ੍ਰਧਾਨ ਦਲਬੀਰ ਸਿੰਘ ਖੰਗੂੜਾ (ਗੋਲਡੀ) ਨੇ ਕਾਂਗਰਸ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦਿੱਤਾ ਸੀ। ਦਲਬੀਰ ਗੋਲਡੀ ਨੇ ਧੂਰੀ ਵਿਧਾਨ ਸਭਾ ਹਲਕੇ ਤੋਂ ਮੁੱਖ ਮੰਤਰੀ ਭਗਵੰਤ ਮਾਨ ਖਿ਼ਲਾਫ਼ 2022 ਦੀ ਵਿਧਾਨ ਸਭਾ ਚੋਣ ਲੜੀ ਸੀ। ਉਹ 2017 ਦੀਆਂ ਵਿਧਾਨ ਸਭਾ ਚੋਣਾਂ ‘ਚ ਵਿਧਾਇਕ ਵੀ ਰਹੇ ਹਨ।

Leave a Reply

Your email address will not be published. Required fields are marked *

View in English