View in English:
May 18, 2024 1:35 pm

ਦਿੱਲੀ ਕਾਂਗਰਸ ਦੇ ਸਾਬਕਾ ਪ੍ਰਧਾਨ ਅਰਵਿੰਦਰ ਲਵਲੀ BJP ‘ਚ ਹੋਏ ਸ਼ਾਮਲ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ , ਮਈ 4

ਦਿੱਲੀ ‘ਚ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਅਰਵਿੰਦਰ ਸਿੰਘ ਲਵਲੀ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਲਵਲੀ ਨੇ ਕੁਝ ਦਿਨ ਪਹਿਲਾਂ ਹੀ ਦਿੱਲੀ ਕਾਂਗਰਸ ਦੀ ਪ੍ਰਧਾਨਗੀ ਛੱਡੀ ਸੀ।

ਦਰਅਸਲ ਅਰਵਿੰਦਰ ਸਿੰਘ ਲਵਲੀ ਨੇ ਬੀਤੇ ਐਤਵਾਰ ਨੂੰ ਪ੍ਰਧਾਨਗੀ ਅਹੁਦੇ ਤੋਂ ਅਸਤੀਫ਼ਾ ਦਿੱਤਾ ਸੀ। ਲਵਲੀ ਨੇ ਅਸਤੀਫ਼ੇ ਦਾ ਕਾਰਨ ਕਾਂਗਰਸ ਦੇ ਇੰਚਾਰਜ ਜਨਰਲ ਸਕੱਤਰ ਦੀਪਕ ਬਾਬਰੀਆ ਨਾਲ ਤਕਰਾਰ ਦੱਸਿਆ ਸੀ। ਉਨ੍ਹਾਂ ਪਾਰਟੀ ‘ਤੇ ਦੋਸ਼ ਲਾਇਆ ਸੀ ਕਿ ਪਾਰਟੀ ਨੇ ਜ਼ਿਆਦਾ ਬਾਹਰੀ ਤੇ ਅਣਜਾਣ ਚਿਹਰਿਆਂ ਨੂੰ ਸੀਟਾਂ ਦਿੱਤੀਆਂ ਹਨ। ਇਸ ਤੋਂ ਇਲਾਵਾ ਉਹ ਦਿੱਲੀ ‘ਚ ਕਾਂਗਰਸ ਦੇ ਆਮ ਆਦਮੀ ਪਾਰਟੀ ਨਾਲ ਗਠਜੋੜ ਤੋਂ ਵੀ ਨਾਰਾਜ਼ ਹਨ।

Leave a Reply

Your email address will not be published. Required fields are marked *

View in English