View in English:
May 12, 2024 9:02 am

ਦਿੱਲੀ ਕਾਂਗਰਸ ਪ੍ਰਧਾਨ ਅਰਵਿੰਦਰ ਸਿੰਘ ਲਵਲੀ ਨੇ ਪ੍ਰਧਾਨ ਅਹੁਦੇ ਤੋਂ ਦਿੱਤਾ ਅਸਤੀਫ਼ਾ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ , ਅਪ੍ਰੈਲ 28

ਲੋਕ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ ‘ਚ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਪਾਰਟੀ ਦੇ ਪ੍ਰਦੇਸ਼ ਪ੍ਰਧਾਨ ਅਰਵਿੰਦਰ ਸਿੰਘ ਲਵਲੀ ਨੇ ਅੱਜ ਪ੍ਰਧਾਨ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।

ਦੱਸਿਆ ਜਾ ਰਿਹਾ ਹੈ ਕਿ ਲਵਲੀ ਨੇ ਕਾਂਗਰਸ ਦੇ ਇੰਚਾਰਜ ਜਨਰਲ ਸਕੱਤਰ ਦੀਪਕ ਬਾਬਰੀਆ ਨਾਲ ਤਕਰਾਰ ਕਾਰਨ ਇਹ ਫੈਸਲਾ ਲਿਆ। ਲਵਲੀ ਨੇ ਪਾਰਟੀ ‘ਤੇ ਦੋਸ਼ ਲਾਇਆ ਕਿ ਪਾਰਟੀ ਨੇ ਜ਼ਿਆਦਾ ਬਾਹਰੀ ਤੇ ਅਣਜਾਣ ਚਿਹਰਿਆਂ ਨੂੰ ਸੀਟਾਂ ਦਿੱਤੀਆਂ ਹਨ। ਇਸ ਤੋਂ ਇਲਾਵਾ ਉਹ ਦਿੱਲੀ ‘ਚ ਕਾਂਗਰਸ ਦੇ ਆਮ ਆਦਮੀ ਪਾਰਟੀ ਨਾਲ ਗਠਜੋੜ ਤੋਂ ਵੀ ਨਾਰਾਜ਼ ਹਨ।

Leave a Reply

Your email address will not be published. Required fields are marked *

View in English