ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ , ਫਰਵਰੀ 19
ਰਾਜਧਾਨੀ ਦਿੱਲੀ ਤੋਂ ਇੱਕ ਦਿਲ ਦਹਿਲਾ ਦੇਣ ਵਾਲਾ ਵੀਡੀਓ ਸਾਹਮਣੇ ਆਇਆ ਹੈ। ਵੀਡੀਓ ਵਿੱਚ 6 ਲੋਕਾਂ ਨੂੰ ਅੱਗ ਤੋਂ ਬਚਣ ਲਈ ਇੱਕ ਇਮਾਰਤ ਦੀ ਦੂਜੀ ਮੰਜ਼ਿਲ ਤੋਂ ਛਾਲ ਮਾਰਦੇ ਦਿਖਾਇਆ ਗਿਆ ਹੈ। ਇੰਨੀ ਉਚਾਈ ਤੋਂ ਛਾਲ ਮਾਰ ਕੇ ਉਨ੍ਹਾਂ ਲੋਕਾਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਸਾਰੇ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।
ਜਾਣਕਾਰੀ ਅਨੁਸਾਰ ਨਾਂਗਲੋਈ ਇਲਾਕੇ ਵਿੱਚ ਇੱਕ ਇਮਾਰਤ ਵਿੱਚ ਭਿਆਨਕ ਅੱਗ ਲੱਗ ਗਈ। ਕੁਝ ਹੀ ਦੇਰ ਵਿੱਚ ਅੱਗ ਨੇ ਪੂਰੀ ਇਮਾਰਤ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਜਿਸ ਕਾਰਨ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਇੱਕ ਪਰਿਵਾਰ ਦੇ ਮੈਂਬਰ ਅੱਗ ਵਿੱਚ ਫਸ ਗਏ। ਅੱਗ ਤੋਂ ਬਚਣ ਲਈ 6 ਲੋਕਾਂ ਨੇ ਦੂਜੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ। ਇਸ ਦੌਰਾਨ ਉਨ੍ਹਾਂ ਨੂੰ ਬਹੁਤ ਸੱਟਾਂ ਲੱਗੀਆਂ।
ਅੱਗ ਲੱਗਣ ਦੀ ਸੂਚਨਾ ਤੁਰੰਤ ਫਾਇਰ ਬ੍ਰਿਗੇਡ ਵਿਭਾਗ ਨੂੰ ਦਿੱਤੀ ਗਈ। ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਮੌਕੇ ‘ਤੇ ਪਹੁੰਚ ਗਈ ਅਤੇ ਅੱਗ ‘ਤੇ ਕਾਬੂ ਪਾਉਣ ਦਾ ਕੰਮ ਸ਼ੁਰੂ ਕਰ ਦਿੱਤਾ। ਮੰਨਿਆ ਜਾ ਰਿਹਾ ਹੈ ਕਿ ਅੱਗ ਘਰ ਦੀ ਪਹਿਲੀ ਅਤੇ ਦੂਜੀ ਮੰਜ਼ਿਲ ‘ਤੇ ਘਰੇਲੂ ਸਮਾਨ ਤੋਂ ਸ਼ੁਰੂ ਹੋਈ ਸੀ। ਛੇ ਲੋਕਾਂ ਨੇ ਦੂਜੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ ਅਤੇ ਉਨ੍ਹਾਂ ਨੂੰ ਪੁਸ਼ਪਾਂਜਲੀ ਹਸਪਤਾਲ ਲਿਜਾਇਆ ਗਿਆ। ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ।