ਫੈਕਟ ਸਮਾਚਾਰ ਸੇਵਾ
ਦਿੱਲੀ , ਦਸੰਬਰ 30
ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਇੱਕ ਹੋਰ ਨਵੀਂ ਯੋਜਨਾ ਦਾ ਐਲਾਨ ਕੀਤਾ ਹੈ। ਉਨ੍ਹਾਂ ਪੁਜਾਰੀ ਅਤੇ ਗ੍ਰੰਥੀ ਸਨਮਾਨ ਯੋਜਨਾ ਦਾ ਐਲਾਨ ਕੀਤਾ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ‘ਅੱਜ ਮੈਂ ਜਿਸ ਯੋਜਨਾ ਦਾ ਐਲਾਨ ਕਰਨ ਜਾ ਰਿਹਾ ਹਾਂ, ਉਸ ਦਾ ਨਾਂ ਪੁਜਾਰੀ ਗ੍ਰੰਥੀ ਸਨਮਾਨ ਯੋਜਨਾ ਹੈ। ਇਸ ਤਹਿਤ ਮੰਦਰਾਂ ਦੇ ਪੁਜਾਰੀਆਂ ਅਤੇ ਗੁਰਦੁਆਰਿਆਂ ਦੇ ਗ੍ਰੰਥੀਆਂ ਨੂੰ ਹਰ ਮਹੀਨੇ ਮਾਣ ਭੱਤਾ ਦੇਣ ਦੀ ਵਿਵਸਥਾ ਹੈ, ਉਨ੍ਹਾਂ ਨੂੰ ਲਗਭਗ 18,000 ਰੁਪਏ ਪ੍ਰਤੀ ਮਹੀਨਾ ਮਾਣ ਭੱਤਾ ਦਿੱਤਾ ਜਾਵੇਗਾ।
ਅਰਵਿੰਦ ਕੇਜਰੀਵਾਲ ਭਲਕੇ ਕਨਾਟ ਪਲੇਸ ਦੇ ਹਨੂੰਮਾਨ ਮੰਦਿਰ ਤੋਂ ਇਸ ਯੋਜਨਾ ਲਈ ਰਜਿਸਟ੍ਰੇਸ਼ਨ ਸ਼ੁਰੂ ਕਰਨਗੇ। ਕੇਜਰੀਵਾਲ ਨੇ ਟਵਿੱਟਰ ‘ਤੇ ਲਿਖਿਆ ‘ਜੇਕਰ ਆਮ ਆਦਮੀ ਪਾਰਟੀ ਜਿੱਤਦੀ ਹੈ ਤਾਂ ਦਿੱਲੀ ਦੇ ਮੰਦਰਾਂ ਦੇ ਪੁਜਾਰੀ ਅਤੇ ਗੁਰਦੁਆਰਾ ਸਾਹਿਬ ਦੇ ਗ੍ਰੰਥੀਆਂ ਨੂੰ 18,000 ਰੁਪਏ ਪ੍ਰਤੀ ਮਹੀਨਾ ਮਾਣ ਭੱਤਾ ਦਿੱਤਾ ਜਾਵੇਗਾ। ਇਹ ਸਕੀਮ ਸਮਾਜ ਲਈ ਉਨ੍ਹਾਂ ਦੇ ਅਧਿਆਤਮਿਕ ਯੋਗਦਾਨ ਅਤੇ ਸਾਡੀ ਸੱਭਿਆਚਾਰਕ ਵਿਰਾਸਤ ਨੂੰ ਸੁਰੱਖਿਅਤ ਰੱਖਣ ਲਈ ਉਨ੍ਹਾਂ ਦੇ ਯਤਨਾਂ ਨੂੰ ਸ਼ਰਧਾਂਜਲੀ ਹੈ।