ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ , ਜਨਵਰੀ 4
ਭਾਰਤੀ ਜਨਤਾ ਪਾਰਟੀ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਵਿੱਚ 29 ਉਮੀਦਵਾਰਾਂ ਦੇ ਨਾਂ ਸ਼ਾਮਲ ਹਨ। ਨਵੀਂ ਦਿੱਲੀ ਸੀਟ ਤੋਂ ਪ੍ਰਵੇਸ਼ ਵਰਮਾ ਨੂੰ ਕੇਜਰੀਵਾਲ ਖਿਲਾਫ ਮੈਦਾਨ ‘ਚ ਉਤਾਰਿਆ ਗਿਆ ਹੈ। ਰਮੇਸ਼ ਬਿਧੂੜੀ ਨੂੰ ਕਾਲਕਾਜੀ ਸੀਟ ਤੋਂ ਸੀਐਮ ਆਤਿਸ਼ੀ ਖਿਲਾਫ ਟਿਕਟ ਦਿੱਤੀ ਗਈ ਹੈ।
ਦੱਸ ਦੇਈਏ ਕਿ ਭਾਜਪਾ ਦੀ ਪਹਿਲੀ ਸੂਚੀ ਦਾ ਇੰਤਜ਼ਾਰ ਸੀ। ਆਮ ਆਦਮੀ ਪਾਰਟੀ ਨੇ ਪਹਿਲਾਂ ਹੀ ਸਾਰੀਆਂ 70 ਸੀਟਾਂ ‘ਤੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਦੌਰਾਨ ਕਾਂਗਰਸ ਨੇ ਹੁਣ ਤੱਕ ਤਿੰਨ ਸੂਚੀਆਂ ਜਾਰੀ ਕੀਤੀਆਂ ਹਨ, ਜਿਨ੍ਹਾਂ ਵਿੱਚ 48 ਉਮੀਦਵਾਰਾਂ ਨੂੰ ਟਿਕਟਾਂ ਦਿੱਤੀਆਂ ਗਈਆਂ ਹਨ। ਨਵੀਂ ਦਿੱਲੀ ਸੀਟ ‘ਤੇ ਕਾਂਗਰਸ ਨੇ ਸੰਦੀਪ ਦੀਕਸ਼ਿਤ ਅਤੇ ਭਾਜਪਾ ਨੇ ਕੇਜਰੀਵਾਲ ਖਿਲਾਫ ਪ੍ਰਵੇਸ਼ ਵਰਮਾ ਨੂੰ ਮੈਦਾਨ ‘ਚ ਉਤਾਰਿਆ ਹੈ, ਜਦੋਂ ਕਿ ਕਾਲਕਾਜੀ ਸੀਟ ‘ਤੇ ਕਾਂਗਰਸ ਨੇ ਅਲਕਾ ਲਾਂਬਾ ਨੂੰ ਅਤੇ ਭਾਜਪਾ ਨੇ ਸੀਐੱਮ ਆਤਿਸ਼ੀ ਦੇ ਖਿਲਾਫ ਰਮੇਸ਼ ਬਿਧੂੜੀ ਨੂੰ ਮੈਦਾਨ ‘ਚ ਉਤਾਰਿਆ ਹੈ।