View in English:
April 25, 2024 7:19 am

ਦਿੱਲੀ ‘ਚ ਤਾਪਮਾਨ ‘ਚ ਗਿਰਾਵਟ ਨਾਲ ਸਰਦੀ ਵਧੀ, ਰਾਜਧਾਨੀ ਦੀ ਹਵਾ ‘ਚ ਘੁਟ ਰਿਹਾ ਦਮ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ, ਦਸੰਬਰ 5

ਦਿੱਲੀ-ਐਨਸੀਆਰ ਵਿੱਚ ਤਾਪਮਾਨ ਵਿੱਚ ਗਿਰਾਵਟ ਦੇ ਨਾਲ ਹੁਣ ਸਰਦੀ ਦਾ ਅਹਿਸਾਸ ਵਧਣਾ ਸ਼ੁਰੂ ਹੋ ਗਿਆ ਹੈ। ਦਸੰਬਰ ਦੀ ਸ਼ੁਰੂਆਤ ਤੋਂ ਹੀ ਉੱਤਰੀ ਭਾਰਤ ਦੇ ਰਾਜਾਂ ਵਿੱਚ ਮੌਸਮ ਵਿੱਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਦਿੱਲੀ ਸਮੇਤ ਕੁਝ ਇਲਾਕਿਆਂ ‘ਚ ਸਵੇਰੇ ਧੁੰਦ ਛਾਈ ਹੋਈ ਹੈ, ਜਦਕਿ ਕਈ ਥਾਵਾਂ ‘ਤੇ ਅਸਮਾਨ ‘ਚ ਸਮੋਗ ਅਤੇ ਧੁੰਦ ਦੀ ਚਾਦਰ ਛਾਈ ਹੋਈ ਹੈ। ਤਾਪਮਾਨ ਵਿੱਚ ਗਿਰਾਵਟ ਅਤੇ ਹਵਾ ਦੀ ਰਫ਼ਤਾਰ ਮੱਠੀ ਹੋਣ ਕਾਰਨ ਪ੍ਰਦੂਸ਼ਣ ਦਾ ਪੱਧਰ ਵੀ ਡਿੱਗ ਰਿਹਾ ਹੈ।

ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ਵਿੱਚ ਜਾਣ ਦਾ ਕਾਰਨ ਹਵਾ ਦੀ ਘੱਟ ਗਤੀ ਸੀ। ਇਸ ਤੋਂ ਬਾਅਦ ਗ੍ਰੇਡਡ ਰਿਸਪਾਂਸ ਐਕਸ਼ਨ ਪਲਾਨ (GRAP) ਦੇ ਅਨੁਸਾਰ NCR ਵਿੱਚ ਪੜਾਅ-III ਪਾਬੰਦੀਆਂ ਲਾਗੂ ਕੀਤੀਆਂ ਗਈਆਂ ਸਨ। ਇਸ ਤਹਿਤ ਉਸਾਰੀ ਅਤੇ ਢਾਹੁਣ ਨਾਲ ਸਬੰਧਤ ਗਤੀਵਿਧੀਆਂ ’ਤੇ ਤੁਰੰਤ ਪ੍ਰਭਾਵ ਨਾਲ ਪਾਬੰਦੀ ਲਗਾ ਦਿੱਤੀ ਗਈ ਹੈ।

ਮੌਸਮ ਵਿਭਾਗ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ‘ਚ ਤਾਪਮਾਨ ‘ਚ ਹੋਰ ਗਿਰਾਵਟ ਆਵੇਗੀ। ਅਜਿਹੇ ‘ਚ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਸਰਦੀਆਂ ਵਧਣ ਨਾਲ ਹਵਾ ਦੀ ਗੁਣਵੱਤਾ ‘ਚ ਸੁਧਾਰ ਹੋਣ ਦੀ ਉਮੀਦ ਨਹੀਂ ਹੈ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅੱਜ (ਸੋਮਵਾਰ) ਦੇ ਅੰਕੜਿਆਂ ਅਨੁਸਾਰ 5 ਦਸੰਬਰ ਨੂੰ ਸਵੇਰੇ 7 ਵਜੇ ਦੇ ਕਰੀਬ ਦਿੱਲੀ ਦੇ ਆਨੰਦ ਵਿਹਾਰ, ਯੂਪੀ ਦੇ ਨੋਇਡਾ, ਹਰਿਆਣਾ ਦੇ ਗੁਰੂਗ੍ਰਾਮ ਅਤੇ ਫਰੀਦਾਬਾਦ ਵਿੱਚ ਹਵਾ ਦੀ ਗੁਣਵੱਤਾ ਭਾਵ ਏਅਰ ਕੁਆਲਿਟੀ ਇੰਡੈਕਸ (ਏਕਿਊਆਈ) 350 ਦਰਜ ਕੀਤਾ ਗਿਆ।

Leave a Reply

Your email address will not be published. Required fields are marked *

View in English