ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ , ਦਸੰਬਰ 22
ਪਹਾੜਾਂ ‘ਤੇ ਬਰਫਬਾਰੀ ਕਾਰਨ ਦਿੱਲੀ ‘ਚ ਬੇਹੱਦ ਠੰਡ ਹੈ। ਤਾਪਮਾਨ ਘਟਣ ਨਾਲ ਧੁੰਦ ਵਧਦੀ ਜਾ ਰਹੀ ਹੈ। ਰਾਜਧਾਨੀ ‘ਚ ਠੰਡ ਅਤੇ ਧੁੰਦ ਦੇ ਨਾਲ-ਨਾਲ ਪ੍ਰਦੂਸ਼ਣ ਦਾ ਤੀਹਰਾ ਹਮਲਾ ਦੇਖਣ ਨੂੰ ਮਿਲ ਰਿਹਾ ਹੈ। ਪਹਾੜਾਂ ‘ਤੇ ਬਰਫਬਾਰੀ ਕਾਰਨ ਮੈਦਾਨੀ ਇਲਾਕਿਆਂ ‘ਚ ਆਉਣ ਵਾਲੀਆਂ ਠੰਡੀਆਂ ਹਵਾਵਾਂ ਨੇ ਦਿੱਲੀ-ਐੱਨ.ਸੀ.ਆਰ. ‘ਚ ਠੰਡ ਵਧਾ ਦਿੱਤੀ ਹੈ।
ਮੌਸਮ ਵਿਭਾਗ ਨੇ 2 ਦਿਨਾਂ ਲਈ ਸੰਘਣੀ ਧੁੰਦ ਦਾ ਪੀਲਾ ਅਲਰਟ ਜਾਰੀ ਕੀਤਾ ਹੈ। ਅਜਿਹੀ ਸਥਿਤੀ ‘ਚ ਵੱਧ ਤੋਂ ਵੱਧ ਤਾਪਮਾਨ 23 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 8 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿ ਸਕਦਾ ਹੈ। ਦਿੱਲੀ ਵਿੱਚ ਲੋਕਾਂ ਦਾ ਸਾਹ ਲੈਣਾ ਔਖਾ ਹੋ ਗਿਆ ਹੈ। ਅੱਜ ਸਵੇਰੇ ਕਈ ਖੇਤਰਾਂ ਵਿੱਚ AQI 400 ਤੋਂ ਪਾਰ ਦਰਜ ਕੀਤਾ ਗਿਆ ਹੈ।
ਰਾਜਧਾਨੀ ‘ਚ ਹਵਾ ਦੀ ਦਿਸ਼ਾ ਬਦਲਣ ਕਾਰਨ ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ‘ਚ ਬਣੀ ਹੋਈ ਹੈ। ਇਕ ਪਾਸੇ ਤਾਪਮਾਨ ਡਿੱਗਣ ਕਾਰਨ ਲੋਕ ਠੰਡ ਤੋਂ ਪੀੜਤ ਹਨ ਅਤੇ ਦੂਜੇ ਪਾਸੇ ਪ੍ਰਦੂਸ਼ਣ ਦਾ ਅਸਰ ਲੋਕਾਂ ‘ਤੇ ਪੈ ਰਿਹਾ ਹੈ। ਧੂੰਏਂ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀਪੀਸੀਬੀ) ਅਨੁਸਾਰ ਅੱਜ ਸਵੇਰੇ ਦਿੱਲੀ ਦੇ ਆਨੰਦ ਵਿਹਾਰ ਵਿੱਚ 441, ਅਸ਼ੋਕ ਵਿਹਾਰ ਵਿੱਚ 423, ਅਯਾ ਨਗਰ ਵਿੱਚ 354, ਬਵਾਨਾ ਵਿੱਚ 408, ਬੁਰਾੜੀ ਵਿੱਚ 403, ਆਈਟੀਓ ਵਿੱਚ 375, ਨੇਰੇਲਾ ਵਿੱਚ 370, ਆਰਕੇਪੁਰਮ ਵਿੱਚ 4116 ਵਿੱਚ AQI ਦਰਜ ਕੀਤਾ ਗਿਆ ਹੈ।