ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ, ਫਰਵਰੀ 20
ਭਾਜਪਾ ਦੀ ਪਹਿਲੀ ਵਾਰ ਵਿਧਾਇਕ ਬਣੀ ਰੇਖਾ ਗੁਪਤਾ ਨੇ ਦਿੱਲੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਉਪ ਰਾਜਪਾਲ ਵੀ.ਕੇ. ਸਕਸੈਨਾ ਨੇ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਾਈ। ਇਸ ਦੇ ਨਾਲ ਹੀ ਭਾਜਪਾ ਦੀ ਸੁਸ਼ਮਾ ਸਵਰਾਜ, ਕਾਂਗਰਸ ਦੀ ਸ਼ੀਲਾ ਦੀਕਸ਼ਿਤ ਅਤੇ ‘ਆਪ’ ਦੀ ਆਤਿਸ਼ੀ ਤੋਂ ਬਾਅਦ ਹੁਣ ਦਿੱਲੀ ਨੂੰ ਚੌਥੀ ਮਹਿਲਾ ਮੁੱਖ ਮੰਤਰੀ ਮਿਲ ਗਈ ਹੈ।
ਇਸਦੇ ਨਾਲ ਹੀ ਦਿੱਲੀ ਕੈਬਨਿਟ ਵਿਚ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਮੰਤਰੀ ਵਜੋਂ ਸਹੁੰ ਚੁੱਕੀ। ਉਨ੍ਹਾਂ ਪੰਜਾਬੀ ਵਿਚ ਆਪਣਾ ਹਲਫ਼ ਲਿਆ।