ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ , ਫਰਵਰੀ 20
ਦਿੱਲੀ ਦੀ ਨਾਮਜ਼ਦ ਮੁੱਖ ਮੰਤਰੀ ਰੇਖਾ ਗੁਪਤਾ ਨੇ ਔਰਤਾਂ ਨੂੰ 2500 ਰੁਪਏ ਦੇਣ ਲਈ ਹੋਲੀ ਤੋਂ ਪਹਿਲਾਂ ਦੀ ਤਰੀਕ ਦਾ ਐਲਾਨ ਕੀਤਾ ਹੈ। ਦਿੱਲੀ ਦੀਆਂ ਔਰਤਾਂ ਨੂੰ ਹੁਣ ਹਰ ਮਹੀਨੇ 2500 ਰੁਪਏ ਲਈ ਬਹੁਤਾ ਕੁਝ ਨਹੀਂ ਕਰਨਾ ਪਵੇਗਾ।
ਦਿੱਲੀ ਦੀ ਚੁਣੀ ਗਈ ਮੁੱਖ ਮੰਤਰੀ ਰੇਖਾ ਗੁਪਤਾ ਨੇ ਅੱਜ ਭਰੋਸਾ ਦਿੱਤਾ ਕਿ ਭਾਜਪਾ ਸਰਕਾਰ ਔਰਤਾਂ ਨੂੰ 2,500 ਰੁਪਏ ਮਹੀਨਾਵਾਰ ਸਹਾਇਤਾ ਦੇਣ ਦੇ ਆਪਣੇ ਵਾਅਦੇ ਨੂੰ ਪੂਰਾ ਕਰੇਗੀ। ਇਹ ਐਲਾਨ ਉਨ੍ਹਾਂ ਨੇ ਸਹੁੰ ਚੁੱਕ ਸਮਾਗਮ ਲਈ ਰਾਮਲੀਲਾ ਮੈਦਾਨ ਰਵਾਨਾ ਹੋਣ ਤੋਂ ਪਹਿਲਾਂ ਆਪਣੇ ਨਿਵਾਸ ਸਥਾਨ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਮੁੱਖ ਮੰਤਰੀ ਰੇਖਾ ਗੁਪਤਾ ਨੇ ਕਿਹਾ ਕਿ “ਮਾਸਿਕ ਸਹਾਇਤਾ ਦੀ ਪਹਿਲੀ ਕਿਸ਼ਤ 8 ਮਾਰਚ ਤੱਕ ਯੋਗ ਔਰਤਾਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ ਹੋ ਜਾਵੇਗੀ।” ਜ਼ਿਕਰਯੋਗ ਹੈ ਕਿ ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਸੱਤਾ ਵਿੱਚ ਵਾਪਸ ਆਉਣ ‘ਤੇ ਔਰਤਾਂ ਨੂੰ 21 ਰੁਪਏ ਪ੍ਰਤੀ ਮਹੀਨਾ ਦੇਣ ਦਾ ਐਲਾਨ ਕੀਤਾ ਸੀ।