ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ, ਮਾਰਚ 28
ਦਿੱਲੀ ਪੁਲਿਸ ਨੇ ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਹੋਰਾਂ ਵਿਰੁੱਧ ਜਨਤਕ ਜਾਇਦਾਦ ਐਕਟ ਦੀ ਕਥਿਤ ਉਲੰਘਣਾ ਦੇ ਦੋਸ਼ ਵਿਚ ਇਕ ਸ਼ਿਕਾਇਤ ’ਤੇ ਐਫ਼.ਆਈ.ਆਰ. ਦਰਜ ਕੀਤੀ ਹੈ। ਦਿੱਲੀ ਪੁਲਿਸ ਨੇ ਰਾਊਜ਼ ਐਵੇਨਿਊ ਅਦਾਲਤ ਵਿਚ ਇਕ ਰਿਪੋਰਟ ਦਾਇਰ ਕੀਤੀ ਅਤੇ ਦੱਸਿਆ ਕਿ ਇਕ ਐਫ਼.ਆਈ.ਆਰ. ਦਰਜ ਕੀਤੀ ਗਈ ਹੈ। ਮਾਮਲਾ 18 ਅਪ੍ਰੈਲ ਨੂੰ ਅਗਲੀ ਸੁਣਵਾਈ ਲਈ ਸੂਚੀਬੱਧ ਕੀਤਾ ਗਿਆ ਹੈ।