View in English:
May 3, 2024 9:36 am

‘ਦਿ ਕੇਰਲ ਸਟੋਰੀ’ ਨੂੰ ਦੂਰਦਰਸ਼ਨ ‘ਤੇ ਪ੍ਰਸਾਰਤ ਕਰਨ ਖ਼ਿਲਾਫ਼ ਕਾਂਗਰਸ ਚੋਣ ਕਮਿਸ਼ਨ ਕੋਲ ਪੁੱਜੀ

ਫੈਕਟ ਸਮਾਚਾਰ ਸੇਵਾ

ਤਿਰੂਵਨੰਤਪੁਰਮ, ਅਪਰੈਲ 5

ਕੇਰਲ ਕਾਂਗਰਸ ਇਕਾਈ ਨੇ ਵਿਵਾਦਤ ਫਿਲਮ ‘ਦਿ ਕੇਰਲਾ ਸਟੋਰੀ’ ਨੂੰ ਪ੍ਰਸਾਰਿਤ ਕਰਨ ਦੇ ਦੂਰਦਰਸ਼ਨ ਦੇ ਫੈਸਲੇ ਵਿਰੁੱਧ ਅੱਜ ਭਾਰਤੀ ਚੋਣ ਕਮਿਸ਼ਨ ਕੋਲ ਜਾ ਕੇ ਕਿਹਾ ਕਿ ਇਸ ਦਾ ਮਕਸਦ ਸੱਤਾਧਾਰੀ ਭਾਜਪਾ ਦੀਆਂ ਚੋਣ ਸੰਭਾਵਨਾਵਾਂ ਨੂੰ ਮਜ਼ਬੂਤ ​​ਕਰਨਾ ਹੈ। ਇਸਦੇ ਨਾਲ ਹੀ ਸਮਾਜ ਨੂੰ ਧਾਰਮਿਕ ਲੀਹਾਂ ’ਤੇ ਵੰਡਣ ਦੀ ਕੋਸ਼ਿਸ਼ ਰਹੀ ਹੈ।

ਦੂਰਦਰਸ਼ਨ ਦੇ ਇਸ ਫੈਸਲੇ ਤੋਂ ਬਾਅਦ ਕੇਰਲ ਵਿੱਚ ਸੱਤਾਧਾਰੀ ਸੀਪੀਆਈ (ਐੱਮ) ਅਤੇ ਵਿਰੋਧੀ ਪਾਰਟੀ ਕਾਂਗਰਸ ਨੇ ਸਖ਼ਤ ਰੁਖ਼ ਅਖਤਿਆਰ ਕਰ ਲਿਆ ਹੈ। ਦੂਰਦਰਸ਼ਨ ਨੇ ਇਸ ਫਿਲਮ ਨੂੰ 5 ਅਪਰੈਲ ਨੂੰ ਪ੍ਰਸਾਰਿਤ ਕਰਨ ਦਾ ਐਲਾਨ ਕੀਤਾ ਹੈ।

Leave a Reply

Your email address will not be published. Required fields are marked *

View in English