View in English:
May 17, 2024 12:51 pm

ਧਰਮਸ਼ਾਲਾ ‘ਚ ਕੰਧ ‘ਤੇ ਲਿਖੇ ਖਾਲਿਸਤਾਨੀ ਨਾਅਰੇ

ਫੈਕਟ ਸਮਾਚਾਰ ਸੇਵਾ

ਧਰਮਸ਼ਾਲਾ , ਅਕਤੂਬਰ

ਧਰਮਸ਼ਾਲਾ ‘ਚ ਵਿਸ਼ਵ ਕੱਪ ਦੇ ਮੈਚ ਦਾ ਆਯੋਜਨ ਹੋਣਾ ਹੈ ਪਰ ਮੈਚ ਤੋਂ ਪਹਿਲਾਂ ਹੀ ਸ਼ਰਾਰਤੀ ਅਨਸਰਾਂ ਨੇ ਧਰਮਸ਼ਾਲਾ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਹੈ। ਮੈਚ ਤੋਂ ਪਹਿਲਾਂ ਧਰਮਸ਼ਾਲਾ ‘ਚ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਗਏ ਹਨ। ਧਰਮਸ਼ਾਲਾ ਵਿਚ ਜਲ ਸ਼ਕਤੀ ਵਿਭਾਗ ਦੇ ਦਫ਼ਤਰ ਦੇ ਬਾਹਰ ਸ਼ਰਾਰਤੀ ਅਨਸਰਾਂ ਵੱਲੋਂ ਸਪਰੇਅ ਪੇਂਟ ਨਾਲ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖਣ ਕਾਰਨ ਸੁਰੱਖਿਆ ਪ੍ਰਬੰਧਾਂ ’ਤੇ ਸਵਾਲ ਖੜ੍ਹੇ ਹੋ ਗਏ। ਇਸ ਤੋਂ ਪਹਿਲਾਂ ਵਿਧਾਨ ਸਭਾ ਕੰਪਲੈਕਸ ਦੀਆਂ ਕੰਧਾਂ ’ਤੇ ਨਾਅਰੇ ਵੀ ਲਿਖੇ ਹੋਏ ਸਨ।

ਧਰਮਸ਼ਾਲਾ ਵਿਚ ਵਿਸ਼ਵ ਕੱਪ ਦੇ ਪੰਜ ਮੈਚ ਹੋਣੇ ਹਨ, ਇਸ ਲਈ ਇੱਥੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਇਸ ਦੇ ਬਾਵਜੂਦ ਸ਼ਰਾਰਤੀ ਅਨਸਰਾਂ ਵੱਲੋਂ ਦੇਸ਼ ਵਿਰੋਧੀ ਨਾਅਰੇ ਲਿਖੇ ਜਾਣ ਕਾਰਨ ਕਈ ਸਵਾਲ ਖੜ੍ਹੇ ਹੋ ਗਏ ਹਨ। ਕੁਝ ਸਾਲ ਪਹਿਲਾਂ ਤਪੋਵਨ ਸਥਿਤ ਅਸੈਂਬਲੀ ਕੰਪਲੈਕਸ ਦੀਆਂ ਕੰਧਾਂ ‘ਤੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਗਏ ਸਨ, ਜਿਸ ਦੀ ਜ਼ਿੰਮੇਵਾਰੀ ਗੁਰਪਤਵੰਤ ਸਿੰਘ ਪੰਨੂ ਨੇ ਲਈ ਸੀ। ਇਸ ਸਬੰਧੀ ਪੁਲਿਸ ਨੇ ਪੰਜਾਬ ਤੋਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਸੀ।

ਮੰਗਲਵਾਰ ਸ਼ਾਮ ਨੂੰ ਜਦੋਂ ਕੁਝ ਲੋਕਾਂ ਨੇ ਕੰਧ ‘ਤੇ ਨਾਅਰਾ ਲਿਖਿਆ ਦੇਖਿਆ ਤਾਂ ਉਨ੍ਹਾਂ ਨੇ ਐੱਸਪੀ ਸ਼ਾਲਿਨੀ ਅਗਨੀਹੋਤਰੀ ਨੂੰ ਸੂਚਨਾ ਦਿੱਤੀ। ਵਿਸ਼ਵ ਕੱਪ ਦੇ ਮੈਚ ਤੋਂ ਪਹਿਲਾਂ ਸੁਰੱਖਿਆ ਦੀ ਢਿੱਲ ਕਈ ਸਵਾਲ ਖੜ੍ਹੇ ਕਰ ਰਹੀ ਹੈ। ਸੁਰੱਖਿਆ ਲਈ ਇੱਥੇ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਐੱਸਪੀ ਸ਼ਾਲਿਨੀ ਅਗਨੀਹੋਤਰੀ ਦਾ ਕਹਿਣਾ ਹੈ ਕਿ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਆ ਗਿਆ ਹੈ। ਪੁਲਿਸ ਜਾਂਚ ਕਰ ਰਹੀ ਹੈ। ਧਰਮਸ਼ਾਲਾ ਸੂਬੇ ਦੀ ਰਾਜਧਾਨੀ ਤੋਂ ਕਰੀਬ 250 ਕਿਲੋਮੀਟਰ ਦੂਰ ਹੈ।

Leave a Reply

Your email address will not be published. Required fields are marked *

View in English