View in English:
May 17, 2024 4:36 pm

ਨਗਰ ਕੌਂਸਲ ਵੱਲੋਂ ਸਿੰਗਲ ਯੂਜ਼ ਪਲਾਸਟਿਕ ਵਿਰੁੱਧ ਚੈਕਿੰਗ ਮੁਹਿੰਮ

ਫੈਕਟ ਸਮਾਚਾਰ ਸੇਵਾ

ਬਰਨਾਲਾ, ਸਤੰਬਰ 12

ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਲਾਸਟਿਕ ਵਿਰੋਧੀ ਮੁਹਿੰਮ ਅਧੀਨ ਡਿਪਟੀ ਕਮਿਸ਼ਨਰ ਬਰਨਾਲਾ ਡਾ. ਹਰੀਸ਼ ਨਈਅਰ ਦੀ ਰਹਿਨੁਮਾਈ ਹੇਠ ਨਗਰ ਕੌਂਸਲ ਬਰਨਾਲਾ ਵੱਲੋਂ ਸ਼ਹਿਰ ਅੰਦਰ ਵਿਸ਼ੇਸ਼ ਮੁਹਿੰਮ ਚਲਾ ਕੇ ਦੁਕਾਨਦਾਰਾਂ ਅਤੇ ਆਮ ਲੋਕਾਂ ਨੂੰ ਪਲਾਸਟਿਕ ਵਿਰੁੱਧ ਜਾਗਰੂਕ ਕੀਤਾ ਜਾ ਰਿਹਾ ਹੈ।

ਇਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਨੇ ਦੱਸਿਆ ਕਿ ਨਗਰ ਕੌਂਸਲ ਬਰਨਾਲਾ ਦੀ ਟੀਮ ਵੱਲੋਂ ਅੱਜ ਸਦਰ ਬਾਜ਼ਾਰ, ਫਰਵਾਹੀ ਬਾਜ਼ਾਰ ਤੇ ਹੰਡਿਆਇਆ ਬਾਜ਼ਾਰ ਦੀ ਚੈਕਿੰਗ ਕੀਤੀ ਗਈ। ਕਾਰਜਸਾਧਕ ਅਫਸਰ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਚੈਕਿੰਗ ਦੌਰਾਨ ਬੱਲੇ ਦੀ ਹੱਟੀ, ਓਮ ਪ੍ਰਕਾਸ਼ ਪੁੱਤਰ ਰਾਮ ਪ੍ਰਕਾਸ਼, ਗੰਗਾ ਸਾਗਰ, ਸਿੰਗਲਾ ਸਵੀਟਸ ਅਤੇ ਵਿਧੀ ਚੰਦ ਫਰਵਾਹੀ ਬਾਜ਼ਾਰ ਦੀ ਦੁਕਾਨ ਤੋਂ ਲਗਭਗ 20 ਕਿਲੋ ਸਿੰਗਲ ਯੂਜ਼ ਪਲਾਸਟਿਕ ਜ਼ਬਤ ਕੀਤਾ ਗਿਆ ਅਤੇ ਸਬੰਧਤ ਦੁਕਾਨਦਾਰਾਂ ਨੂੰ ਭਵਿੱਖ ਵਿੱਚ ਇਸ ਦੀ ਵਰਤੋਂ ਨਾ ਕਰਨ ਬਾਰੇ ਪ੍ਰੇਰਿਤ ਕੀਤਾ ਗਿਆ।

ਨਗਰ ਕੌਂਸਲ ਬਰਨਾਲਾ ਵੱਲੋਂ ਸ਼ਹਿਰ ਵਾਸੀਆਂ ਨੂੰ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨਾ ਕਰਨ ਬਾਰੇ ਬੇਨਤੀ ਕੀਤੀ ਗਈ ਅਤੇ ਇਸ ਮੁਹਿੰਮ ਵਿੱਚ ਵਾਤਾਵਰਣ ਨੂੰ ਹਰਿਆ ਭਰਿਆ ਅਤੇ ਸ਼ੁੱਧ ਕਰਨ ਲਈ ਨਗਰ ਕੌਂਸਲ ਨੂੰ ਸਹਿਯੋਗ ਦੇਣ ਲਈ ਕਿਹਾ ਗਿਆ।

ਈਓ ਬਰਨਾਲਾ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸ਼ਹਿਰ ਅੰਦਰ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਰੋਕਣ ਲਈ ਲਗਾਤਾਰ ਚੈਕਿੰਗ ਕੀਤੀ ਜਾਵੇਗੀ ਅਤੇ ਉਲੰਘਣਾ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਸ ਮੌਕੇ ਹਰਪ੍ਰੀਤ ਸਿੰਘ ਸੁਪਰਡੈਂਟ, ਸੁਖਵਿੰਦਰ ਸਿੰਘ ਇੰਸਪੈਕਟਰ, ਗੁਰਮੀਤ ਸਿੰਘ ਲਾਇਸੈਂਸ ਕਲਰਕ ਤੇ ਹੋਰ ਕਰਮਚਾਰੀ ਹਾਜ਼ਰ ਸਨ।

Leave a Reply

Your email address will not be published. Required fields are marked *

View in English