ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ , ਨਵੰਬਰ 24
ਬਾਲੀਵੁੱਡ ਦੇ ‘ਹੀ-ਮੈਨ ਧਰਮਿੰਦਰ (89) ਨੂੰ ਲੈ ਵੱਡੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਧਰਮਿੰਦਰ ਦਾ ਦੇਹਾਂਤ ਹੋ ਗਿਆ ਹੈ। ਧਰਮਿੰਦਰ ਦੀ ਮੌਤ ਦੀ ਖ਼ਬਰ ਆਉਂਦਿਆਂ ਹੀ ਫਿਲਮ ਜਗਤ ‘ਚ ਸੋਗ ਦੀ ਲਹਿਰ ਦੌੜ ਗਈ ਹੈ।
ਦੱਸ ਦਈਏ ਕਿ ਦਿਓਲ ਪਰਿਵਾਰ ਵਲੋਂ ਧਰਮਿੰਦਰ ਦੀ ਮੌਤ ਦੀ ਪੁਸ਼ਟੀ ਨਹੀਂ ਕੀਤੀ ਗਈ। ਹਾਲਾਂਕਿ ਬਾਲੀਵੁੱਡ ਦੇ ਨਿਰਦੇਸ਼ਕ ਕਰਨ ਜੌਹਰ ਨੇ ਧਰਮਿੰਦਰ ਦੇ ਦੇਹਾਂਤ ਦੀ ਪੁਸ਼ਟੀ ਕੀਤੀ ਹੈ। ਧਰਮਿੰਦਰ ਲੰਬੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਧਰਮਿੰਦਰ ਦਾ ਕੁਝ ਦਿਨਾਂ ਤੱਕ ਬ੍ਰੀਚ ਕੈਂਡੀ ਹਸਪਤਾਲ ਵਿੱਚ ਇਲਾਜ ਚੱਲਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਘਰ ਲਿਆਂਦਾ ਗਿਆ ਸੀ। ਘਰ ਤੋਂ ਹੀ ਧਰਮਿੰਦਰ ਦਾ ਇਲਾਜ ਚੱਲ ਰਿਹਾ ਸੀ।
ਧਰਮਿੰਦਰ ਕਾਫੀ ਸਮੇਂ ਤੋਂ ਬਿਮਾਰ ਹਨ। ਉਨ੍ਹਾਂ ਨੂੰ ਸਾਹ ਲੈਣ ਵਿੱਚ ਦਿੱਕਤ ਹੋ ਰਹੀ ਸੀ। ਹਸਪਤਾਲ ਵਿੱਚ ਧਰਮਿੰਦਰ ਨੂੰ ਮਿਲਣ ਲਈ ਕਈ ਅਦਾਕਾਰ ਪਹੁੰਚੇ ਸਨ। ਸਲਮਾਨ ਖਾਨ, ਸ਼ਾਹਰੁਖ ਖਾਨ, ਗੋਵਿੰਦਾ, ਅਮੀਸ਼ਾ ਪਟੇਲ ਵਰਗੇ ਕਲਾਕਾਰ ਉਨ੍ਹਾਂ ਦਾ ਹਾਲ-ਚਾਲ ਪੁੱਛਣ ਪਹੁੰਚੇ ਸਨ। ਧਰਮਿੰਦਰ ਨੂੰ 31 ਅਕਤੂਬਰ 2025 ਨੂੰ ਰੈਗੂਲਰ ਚੈੱਕਅੱਪ ਲਈ ਬ੍ਰੀਚ ਕੈਂਡੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਇਸ ਤੋਂ ਬਾਅਦ 10 ਨਵੰਬਰ ਨੂੰ ਉਨ੍ਹਾਂ ਦੀ ਤਬੀਅਤ ਅਚਾਨਕ ਖ਼ਰਾਬ ਹੋ ਗਈ ਸੀ। ਉਨ੍ਹਾਂ ਦਾ ਲੰਬੇ ਸਮੇਂ ਤੱਕ ਹਸਪਤਾਲ ਵਿੱਚ ਇਲਾਜ ਹੋਇਆ ਅਤੇ ਫਿਰ ਉਨ੍ਹਾਂ ਨੂੰ ਘਰ ਲਿਆਂਦਾ ਗਿਆ ਸੀ।







