View in English:
May 19, 2024 12:28 am

ਪੁੰਛ ਅੱਤਵਾਦੀ ਹਮਲੇ ‘ਤੇ ਕਾਂਗਰਸ ਨੇ ਚੁੱਕੇ ਸਵਾਲ

ਚਰਨਜੀਤ ਚੰਨੀ ਨੇ ਕਿਹਾ, ਭਾਜਪਾ ਜਿੱਤਣ ਲਈ ਸਟੰਟ ਕਰ ਰਹੀ ਹੈ
ਕਿਹਾ, ਭਾਜਪਾ ਨੂੰ ਲਾਸ਼ਾਂ ਤੇ ਖੇਡਣਾ ਆਉਂਦੈ
ਕਿਹਾ ਕਿ ਪਹਿਲਾਂ ਤੋਂ ਤਿਆਰੀ ਕਰਕੇ ਹਮਲੇ ਕੀਤੇ ਜਾਂਦੇ ਹਨ
BJP ਨੇ ਕਿਹਾ, ਇਹ ਕਾਂਗਰਸ ਦੀ ਮਾੜੀ ਮਾਨਸਿਕਤਾ ਹੈ
ਸ਼੍ਰੀਨਗਰ : ਪੰਜਾਬ ਦੀ ਜਲੰਧਰ ਸੀਟ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੁੰਛ ਅੱਤਵਾਦੀ ਹਮਲੇ ‘ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਨੇ ਸ਼ਨੀਵਾਰ ਸ਼ਾਮ ਹਵਾਈ ਫੌਜ ਦੇ ਕਾਫਲੇ ‘ਤੇ ਹੋਏ ਹਮਲੇ ਨੂੰ ਸਟੰਟ ਕਰਾਰ ਦਿੱਤਾ। ਚੰਨੀ ਨੇ ਕਿਹਾ, ‘ਇਹ ਸਟੰਟ ਹੋ ਰਿਹਾ ਹੈ। ਹਮਲੇ ਨਹੀਂ ਹੋ ਰਹੇ ਹਨ। ਪਿਛਲੀ ਵਾਰ ਵੀ ਜਦੋਂ ਚੋਣਾਂ ਆਈਆਂ ਤਾਂ ਅਜਿਹੇ ਸਟੰਟ ਖੇਡੇ ਗਏ ਅਤੇ ਭਾਜਪਾ ਨੂੰ ਜਿਤਾਉਣ ਦਾ ਕੰਮ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪਹਿਲਾਂ ਤੋਂ ਤਿਆਰੀ ਕਰਕੇ ਹਮਲੇ ਕੀਤੇ ਜਾਂਦੇ ਹਨ। ਇਹ ਭਾਜਪਾ ਨੂੰ ਜਿਤਾਉਣ ਦਾ ਸਟੰਟ ਹੈ ਅਤੇ ਇਸ ਵਿੱਚ ਕੋਈ ਸੱਚਾਈ ਨਹੀਂ ਹੈ। ਸਾਬਕਾ ਮੁੱਖ ਮੰਤਰੀ ਨੇ ਦੋਸ਼ ਲਾਇਆ ਕਿ ਭਾਜਪਾ ਲੋਕਾਂ ਨੂੰ ਮਾਰਨਾ ਅਤੇ ਉਨ੍ਹਾਂ ਦੀਆਂ ਲਾਸ਼ਾਂ ਨਾਲ ਖੇਡਣਾ ਜਾਣਦੀ ਹੈ।

ਚਰਨਜੀਤ ਸਿੰਘ ਚੰਨੀ ਨੇ ਇਸ ਦੌਰਾਨ ਕਿਸਾਨਾਂ ਦਾ ਮੁੱਦਾ ਵੀ ਉਠਾਇਆ। ਉਨ੍ਹਾਂ ਕਿਹਾ, ‘ਭਾਜਪਾ ਕਿਸਾਨਾਂ ਨੂੰ ਤਬਾਹ ਕਰਨਾ ਚਾਹੁੰਦੀ ਹੈ। ਅਜਿਹਾ ਕਰਕੇ ਉਹ ਪੰਜਾਬ ਨੂੰ ਦਬਾਉਣਾ ਚਾਹੁੰਦੀ ਹੈ। ਪੰਜਾਬ ਦੀ ਆਰਥਿਕਤਾ ਨੂੰ ਤਬਾਹ ਕਰਨ ਦੀ ਯੋਜਨਾ ਹੈ। ਉਹ ਜਾਣਦੇ ਹਨ ਕਿ ਜੇਕਰ ਅਸੀਂ ਕਿਸਾਨਾਂ ਨੂੰ ਤਬਾਹ ਕਰ ਦਿੱਤਾ, ਖੇਤੀ ਨੂੰ ਤਬਾਹ ਕਰ ਦਿੱਤਾ, ਤਾਂ ਪੰਜਾਬ ਵਿੱਚ ਖੜੋਤ ਆ ਜਾਵੇਗੀ। ਚੰਨੀ ਨੇ ਸ਼ਨੀਵਾਰ ਨੂੰ ਕਿਹਾ ਸੀ ਕਿ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਸੁਰੱਖਿਆ ਲੀਕ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੇ ਸਾਥੀਆਂ ਦਾ ਨਾਂ ਲਿਆ ਜਾਣਾ ਚਾਹੀਦਾ ਹੈ। ਨਾਲ ਹੀ ਉਨ੍ਹਾਂ ਵੱਲੋਂ ਗੈਂਗਸਟਰਾਂ ਨੂੰ ਕੀਤੀਆਂ ਗਈਆਂ ਅਦਾਇਗੀਆਂ ਦੀ ਵੀ ਜਾਂਚ ਹੋਣੀ ਚਾਹੀਦੀ ਹੈ। ਚੰਨੀ ਨੇ ਕਿਹਾ ਕਿ ਉਹ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਇਹ ਸਿਆਸੀ ਕਤਲ ਹੈ ਅਤੇ ਇਹ ਸੋਚੀ-ਸਮਝੀ ਸਾਜ਼ਿਸ਼ ਤਹਿਤ ਕੀਤਾ ਗਿਆ ਸੀ।

ਹਮਲੇ ਦੇ ਸਿਲਸਿਲੇ ‘ਚ ਕਈ ਲੋਕਾਂ ਨੂੰ ਹਿਰਾਸਤ ‘ਚ,
ਦੱਸ ਦੇਈਏ ਕਿ ਜੰਮੂ-ਕਸ਼ਮੀਰ ਦੇ ਪੁੰਛ ਜ਼ਿਲੇ ‘ਚ ਹਵਾਈ ਫੌਜ ਦੇ ਕਾਫਲੇ ‘ਤੇ ਹਮਲੇ ‘ਚ ਸ਼ਾਮਲ ਅੱਤਵਾਦੀਆਂ ਦਾ ਪਤਾ ਲਗਾਉਣ ਲਈ ਸਰਚ ਆਪਰੇਸ਼ਨ ਐਤਵਾਰ ਨੂੰ ਦੂਜੇ ਦਿਨ ਵੀ ਜਾਰੀ ਰਿਹਾ। ਇਸ ਮਾਮਲੇ ‘ਚ ਕਈ ਲੋਕਾਂ ਨੂੰ ਪੁੱਛਗਿੱਛ ਲਈ ਹਿਰਾਸਤ ‘ਚ ਲਿਆ ਗਿਆ ਹੈ। ਜੰਮੂ ਦੇ ਐਡੀਸ਼ਨਲ ਡਾਇਰੈਕਟਰ ਜਨਰਲ ਆਫ ਪੁਲਿਸ ਆਨੰਦ ਜੈਨ ਅਤੇ ਸੈਨਾ ਅਤੇ ਖੁਫੀਆ ਏਜੰਸੀਆਂ ਦੇ ਸੀਨੀਅਰ ਅਧਿਕਾਰੀਆਂ ਨੇ ਸੂਰਨਕੋਟ ਇਲਾਕੇ ਵਿੱਚ ਹਮਲੇ ਵਾਲੀ ਥਾਂ ਦਾ ਦੌਰਾ ਕੀਤਾ। ਉਨ੍ਹਾਂ ਕਿਹਾ ਕਿ ਫੌਜ ਨੇ ਹੈਲੀਕਾਪਟਰਾਂ ਰਾਹੀਂ ਹਵਾਈ ਨਿਗਰਾਨੀ ਵੀ ਕੀਤੀ। ਸ਼ਨਿਚਰਵਾਰ ਸ਼ਾਮ ਸ਼ਾਹਸਿਤਰ ਨੇੜੇ ਹੋਏ ਹਮਲੇ ਵਿਚ ਹਵਾਈ ਫ਼ੌਜ ਦੇ ਪੰਜ ਜਵਾਨ ਜ਼ਖ਼ਮੀ ਹੋ ਗਏ ਸਨ ਅਤੇ ਉਨ੍ਹਾਂ ਵਿਚੋਂ ਇਕ ਦੀ ਬਾਅਦ ਵਿਚ ਫ਼ੌਜੀ ਹਸਪਤਾਲ ਵਿਚ ਮੌਤ ਹੋ ਗਈ ਸੀ।

Leave a Reply

Your email address will not be published. Required fields are marked *

View in English