View in English:
March 29, 2024 12:21 pm

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦਿੱਤੀ ਜਨਮ ਦਿਨ ‘ਤੇ ਵਧਾਈ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ, ਅਕਤੂਬਰ 17

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਅੱਜ ਜਨਮ ਦਿਨ ਹੈ। ਇਸ ਦੌਰਾਨ ਕਈ ਵੱਡੇ ਸਿਆਸੀ ਨੇਤਾਵਾਂ ਸਮੇਤ ਲੋਕਾਂ ਵਲੋਂ ਉਨ੍ਹਾਂ ਨੂੰ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਉਨ੍ਹਾਂ ਦੇ ਜਨਮ ਦਿਨ ‘ਤੇ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਦੀ ਸਿਹਤਮੰਦ ਤੇ ਲੰਬੀ ਉਮਰ ਦੀ ਕਾਮਨਾ ਕੀਤੀ। ਇਕ ਟਵੀਟ ‘ਚ ਉਨ੍ਹਾਂ ਕਿਹਾ ਕਿ ‘ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ। ਮੈਂ ਤੁਹਾਡੀ ਸਿਹਤਮੰਦ ਅਤੇ ਲੰਬੀ ਉਮਰ ਦੀ ਕਾਮਨਾ ਕਰਦਾ ਹਾਂ।’

Leave a Reply

Your email address will not be published. Required fields are marked *

View in English