View in English:
April 27, 2024 4:05 pm

ਪ੍ਰਨੀਤ ਕੌਰ ਹੋਣਗੇ ਪਟਿਆਲਾ ਲੋਕ ਸਭਾ ਸੀਟ ਤੋਂ ਹੋਣਗੇ ਭਾਜਪਾ ਦੇ ਉਮੀਦਵਾਰ !

ਫੈਕਟ ਸਮਾਚਾਰ ਸੇਵਾ

ਪਟਿਆਲਾ, ਫਰਵਰੀ 13

ਲੋਕ ਸਭਾ ਮੈਂਬਰ ਪ੍ਰਨੀਤ ਕੌਰ ਜਲਦ ਹੀ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣਗੇ। ਇਹ ਐਲਾਨ ਅੱਜ ਪ੍ਰਨੀਤ ਕੌਰ ਨੇ ਪਟਿਆਲਾ ਵਿਖੇ ਭਾਰਤੀ ਜਨਤਾ ਪਾਰਟੀ ਦੇ ਬੂਥ ਮਹਾਂਸੰਮੇਲਨ ਦੌਰਾਨ ਕੀਤਾ ਹੈ। ਭਾਜਪਾ ਜਿਲ੍ਹਾ ਸ਼ਹਿਰੀ ਪ੍ਰਧਾਨ ਸੰਜੀਵ ਸ਼ਰਮਾ ਬਿੱਟੂ ਵਲੋਂ ਕਰਵਾਏ ਸੰਮੇਲਨ ਵਿਚ ਪ੍ਰਨੀਤ ਕੌਰ ਨੇ ਵਿਸ਼ੇ਼ਸ ਤੌਰ ’ਤੇ ਸ਼ਿਰਕਤ ਤੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਜਲਦੀ ਹੀ ਅਧਿਕਾਰਤ ਤੌਰ ‘ਤੇ ਭਾਜਪਾ ਵਿੱਚ ਸ਼ਾਮਲ ਹੋਣ ਜਾ ਰਹੇ ਹਨ।

ਇਸੇ ਮੌਕੇ ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਭਾਜਪਾ ਨੇ ਪੰਜਾਬ ਵਿੱਚ ਲੋਕ ਸਭਾ ਲਈ ਅਜੇ ਤੱਕ ਕਿਸੇ ਉਮੀਦਵਾਰ ਦਾ ਐਲਾਨ ਨਹੀਂ ਕੀਤਾ, ਪਰ ਉਨ੍ਹਾਂ ਨੂੰ ਪਤਾ ਹੈ ਕਿ ਪ੍ਰਨੀਤ ਕੌਰ ਪਟਿਆਲਾ ਲੋਕ ਸਭਾ ਸੀਟ ਤੋਂ ਭਾਜਪਾ ਦੀ ਉਮੀਦਵਾਰ ਹੋਵੇਗੀ।

ਇਸ ਮੌਕੇ ਪ੍ਰਨੀਤ ਕੌਰ ਨੇ ਕਿਹਾ ਕਿ ਪਟਿਆਲਾ ਵਿਧਾਨ ਸਭਾ ਹਲਕਾ-110 ਦੇ ਲੋਕਾਂ ਲਈ ਇਹ ਖੁਸ਼ੀ ਦੀ ਗੱਲ ਹੈ ਕਿ ਉਨ੍ਹਾਂ ਦੇ ਯਤਨਾਂ ਅਤੇ ਇਲਾਕਾ ਵਾਸੀਆਂ ਦੇ ਭਰੋਸੇ ਸਦਕਾ ਕੇਂਦਰੀ ਸੜਕ ਨਿਰਮਾਣ ਮੰਤਰੀ ਨਿਤਿਨ ਗਡਕਰੀ ਵੱਲੋਂ ਪਟਿਆਲਾ ਦੇ ਉੱਤਰੀ ਬਾਈਪਾਸ ਦੀ ਫਾਈਲ ਪਾਸ ਕਰ ਦਿੱਤੀ ਗਈ ਹੈ ਅਤੇ ਨਿਰਮਾਣ ਲਈ ਟੈਂਡਰ ਜਾਰੀ ਹੋ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਉੱਤਰੀ ਬਾਈਪਾਸ ਦੀ ਉਸਾਰੀ ਦਾ ਕੰਮ ਅਗਲੇ ਦਿਨਾਂ ਵਿੱਚ ਸ਼ੁਰੂ ਕਰ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਹੁੰਦਿਆਂ ਪਟਿਆਲਾ ਦਿਹਾਤੀ ਵਿਧਾਨ ਸਭਾ ਵਿਚ ਕਰਵਾਏ ਵਿਕਾਸ ਕਾਰਜਾਂ ਦਾ ਜ਼ਿਕਰ ਕੀਤਾ।

Leave a Reply

Your email address will not be published. Required fields are marked *

View in English