View in English:
July 21, 2025 8:35 pm

ਪ੍ਰੋਜੈਕਟ ਜੀਵਨਜੋਤ-02 ਤਹਿਤ ਜਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਕੀਤੀ ਗਈ ਚੈਕਿੰਗ

ਫੈਕਟ ਸਮਾਚਾਰ ਸੇਵਾ

ਫ਼ਰੀਦਕੋਟ , ਜੁਲਾਈ 21

ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਦੀ ਯੋਗ ਅਗਵਾਈ ਹੇਠ ਬੱਚਿਆਂ ਦੇ ਭੀਖ ਮੰਗਣ ਦੀ ਵੱਧ ਰਹੀ ਤਾਦਾਤ ਨੂੰ ਰੋਕਣ ਲਈ ਪ੍ਰੋਜੈਕਟ ਜੀਵਨਜੋਤ-02 ਮੁਹਿੰਮ ਦੇ ਤਹਿਤ ਉਹਨਾਂ ਬੱਚਿਆਂ ਦੀ ਪਹਿਚਾਣ ਕੀਤੀ ਜਾ ਰਹੀ ਹੈ ਜੋ ਪੜ੍ਹਨ ਦੀ ਉਮਰ ਵਿੱਚ ਭੀਖ ਮੰਗ ਰਹੇ ਹਨ ਜਾਂ ਜਿਨ੍ਹਾਂ ਬੱਚਿਆਂ ਤੋਂ ਜਬਰਦਸਤੀ ਭੀਖ ਮੰਗਵਾਈ ਜਾ ਰਹੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਜਿਲ੍ਹਾ ਬਾਲ ਸੁਰੱਖਿਆ ਅਫਸਰ ਅਮਨਦੀਪ ਸਿੰਘ ਸੋਢੀ ਨੇ ਕੀਤਾ।

ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਬਾਲ ਭਿੱਖਿਆ ਨੂੰ ਰੋਕਣ ਲਈ ਯਤਨ ਕੀਤੇ ਜਾ ਰਹੇ ਹਨ। ਭੀਖ ਮੰਗਣ ਵਾਲੇ ਬੱਚਿਆਂ ਅਤੇ ਉਹਨਾਂ ਦੇ ਮਾਤਾ-ਪਿਤਾ ਦਾ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਡੀ. ਐਨ.ਏ ਟੈਸਟ ਵੀ ਕਰਵਾਇਆ ਜਾਣਾ ਹੈ। ਉਨ੍ਹਾਂ ਦੱਸਿਆ ਕਿ ਬੀਤੇ ਦਿਨੀ ਜਿਲ੍ਹਾ ਟਾਸਕ ਫੋਰਸ ਦੇ ਸਹਿਯੋਗ ਨਾਲ ਫਰੀਦਕੋਟ ਵਿਖੇ ਵੱਖ -ਵੱਖ ਥਾਵਾਂ ਤੇ ਚੈਕਿੰਗ ਕੀਤੀ ਗਈ। ਉਨ੍ਹਾਂ ਆਮ ਲੋਕਾਂ ਨੂੰ ਜਾਣੂ ਕਰਵਾਇਆ ਕਿ ਭੀਖ ਮੰਗਣਾ ਅਤੇ ਬੱਚਿਆਂ ਤੋਂ ਭਿੱਖਿਆ ਕਰਵਾਉਣਾ ਕਾਨੂੰਨੀ ਜੁਰਮ ਹੈ। ਉਨ੍ਹਾਂ ਇਹ ਵੀ ਕਿਹਾ ਕਿ ਬੱਚਿਆਂ ਨੂੰ ਪੜ੍ਹਨ ਲਈ ਸਕੂਲ ਭੇਜਣਾ ਚਾਹੀਦਾ ਹੈ ਤਾਂ ਜੋ ਪੜ੍ਹ-ਲਿਖ ਕੇ ਉਹ ਆਪਣੇ ਪੈਰਾ ਤੇ ਖੜੇ ਹੋ ਸਕਣ ਅਤੇ ਭਵਿੱਖ ਨੂੰ ਸਵਾਰਿਆ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਚੈਕਿੰਗਾ ਭਵਿੱਖ ਵਿੱਚ ਵੀ ਲਗਾਤਾਰ ਜਾਰੀ ਰਹਿਣਗੀਆ ਤਾਂ ਜੋ ਮੁਹਿੰਮ ਤਹਿਤ ਬੱਚਿਆਂ ਨੂੰ ਭੀਖ ਮੰਗਣ ਤੋਂ ਰੋਕ ਕੇ ਸਕੂਲ ਭੇਜਿਆ ਜਾ ਸਕੇ।

ਇਸ ਦੌਰਾਨ ਪ੍ਰੋਟੈਕਸ਼ਨ ਅਫਸਰ.ਐਨ.ਆਈ.ਸੀ ਸੁਮਨਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਾਲ ਭਿੱਖਿਆ ਕਰਵਾਉਣ ਵਾਲੇ ਵਿਅਕਤੀ ਖਿਲਾਫ ਜੁਵੇਨਾਇਲ ਜਸਟਿਸ ਐਕਟ ਦੇ ਸੈਕਸ਼ਨ 76 ਅਧੀਨ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਜੇਕਰ ਕਿਸੇ ਨੂੰ ਕਿਤੇ ਵੀ ਬਾਲ ਭਿੱਖਿਆ ਕਰਦਾ ਕੋਈ ਬੱਚਾ ਦਿਖਾਈ ਦਿੰਦਾ ਹੈ ਤਾਂ ਤੁਰੰਤ ਟੋਲ ਫਰੀ ਨੰਬਰ 1098 ਤੇ ਫੋਨ ਕਰਕੇ ਉਸ ਦੀ ਸੂਚਨਾ ਦੇ ਸਕਦੇ ਹਨ। ਇਸ ਵਿੱਚ ਜਾਣਕਾਰੀ ਦੇਣ ਵਾਲੇ ਦਾ ਨਾਮ ਤੇ ਨੰਬਰ ਗੁਪਤ ਰੱਖਿਆ ਜਾਵੇਗਾ। ਚੈਕਿੰਗ ਦੇ ਦੌਰਾਨ ਪੁਲਿਸ ਵਿਭਾਗ, ਸਿੱਖਿਆ ਵਿਭਾਗ, ਚਾਈਲਡ ਲਾਈਨ(1098) ਟੀਮ, ਮਾਲਤੀ ਜੈਨ ਕਾਉਂਸਲਰ ਅਤੇ ਨੇਹਾ ਰਾਣੀ ਆਉਰਟਰੀਚ ਵਰਕਰ ਵੀ ਹਾਜ਼ਰ ਸਨ।

Leave a Reply

Your email address will not be published. Required fields are marked *

View in English