View in English:
May 22, 2024 2:17 am

ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਨੇ ਵਿਵਾਦਤ ਬਿਆਨ ਲਈ ਮੰਗੀ ਮੁਆਫੀ

ਕਾਂਗਰਸ ਦੇ ਚੋਣ ਨਿਸ਼ਾਨ ਪੰਜੇ ਦੀ ਤੁਲਨਾ ਬਾਬੇ ਨਾਨਕ ਦੇ ਹੱਥ ਨਾਲ ਕੀਤੀ ਸੀ
ਬਠਿੰਡਾ, 1 ਮਈ, 2024: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਧਰਮ ਪਤਨੀ ਅੰਮ੍ਰਿਤਾ ਵੜਿੰਗ ਨੇ ਕਾਂਗਰਸ ਦੇ ਚੋਣ ਨਿਸ਼ਾਨ ਹੱਥ ਪੰਜੇ ਦੀ ਤੁਲਨਾ ਬਾਬੇ ਨਾਨਕ ਦੇ ਹੱਥ ਨਾਲ ਕਰਨ ਦੇ ਆਪਣੇ ਵਿਵਾਦਤ ਬਿਆਨ ਦੀ ਮੁਆਫੀ ਮੰਗ ਲਈ ਹੈ।
ਉਹਨਾਂ ਇਕ ਵੀਡੀਓ ਪੋਸਟ ਕਰ ਕੇ ਕਿਹਾ ਕਿ ਮੇਰੇ ਬਿਆਨ ਨਾਲ ਜਾਣੇ ਅਣਜਾਣੇ ਵਿਚ ਜੇਕਰ ਕਿਸੇ ਦੇ ਮਨ ਨੂੰ ਠੇਸ ਪਹੁੰਚੀ ਹੋਵੇ ਤਾਂ ਉਹ ਮੁਆਫੀ ਮੰਗਦੇ ਹਨ।
ਜ਼ਿਕਰਯੋਗ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਾ ਵੜਿੰਗ ਨੂੰ ਲਿਖਤੀ ਮੁਆਫੀ ਮੰਗਣ ਦੀ ਹਦਾਇਤ ਕੀਤੀ ਸੀ।

Leave a Reply

Your email address will not be published. Required fields are marked *

View in English