View in English:
May 20, 2024 6:04 am

ਪੰਜਾਬ ‘ਚ ਇਕੱਲਿਆਂ ਲੋਕ ਸਭਾ ਚੋਣ ਲੜੇਗੀ ਭਾਜਪਾ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ , ਮਾਰਚ 26

ਭਾਰਤੀ ਜਨਤਾ ਪਾਰਟੀ ਪੰਜਾਬ ‘ਚ ਲੋਕ ਸਭਾ ਚੋਣ ਇਕੱਲਿਆਂ ਲੜਨ ਜਾ ਰਹੀ ਹੈ। ਪਾਰਟੀ ਨੇ ਇਹ ਫੈਸਲਾ ਲੋਕਾਂ ਦੀ ਰਾਏ, ਪਾਰਟੀ ਵਰਕਰਾਂ ਦੀ ਰਾਏ, ਲੀਡਰ ਸਾਹਿਬਾਨ ਦੀ ਰਾਏ ਜਾਣਨ ਤੋਂ ਬਾਅਦ ਪੰਜਾਬ ਦੇ ਭਵਿੱਖ, ਜਵਾਨੀ, ਪਾਰੀਆਂ, ਨੌਜਵਾਨਾਂ ਤੇ ਪੱਛੜੇ ਵਰਗਾਂ ਦੀ ਬਿਹਤਰੀ ਨੂੰ ਧਿਆਨ ‘ਚ ਰੱਖਦੇ ਹੋਏ ਲਿਆ ਹੈ।

ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਜੋ ਕੰਮ ਭਾਜਪਾ ਨੇ ਪ੍ਰਧਾਨ ਮੰਤਰੀ ਮੋਦੀ ਦੀ ਰਹਿਨੁਮਾਈ ਹੇਠ ਕੀਤੇ ਹਨ, ਉਹ ਕਿਸੇ ਹੋਰ ਪਾਰਟੀ ਨੇ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਐੱਮਐੱਸਪੀ ਦਾ ਇਕ-ਇਕ ਪੈਸਾ ਉਨ੍ਹਾਂ ਦੇ ਖਾਤਿਆਂ ‘ਚ ਇਕ ਹਫ਼ਤੇ ਦੇ ਅੰਦਰ ਪੁੱਜਾ। ਪੰਜਾਬ ਦੇ ਸੁਨਹਿਰੀ ਭਵਿੱਖ, ਪੰਜਾਬ ਦੀ ਸੁਰੱਖਿਆ ਤੇ ਸਰਹੱਦਾਂ ਦੀ ਮਜ਼ਬੂਤੀ ਨੂੰ ਮੱਦੇਨਜ਼ਰ ਰੱਖਦੇ ਹੋਏ ਪਾਰਟੀ ਨੇ ਇਹ ਫੈਸਲਾ ਲਿਆ ਹੈ।

Leave a Reply

Your email address will not be published. Required fields are marked *

View in English