View in English:
April 20, 2024 6:00 pm

ਪੰਜਾਬ ਦੇ ਪੰਜ ਜ਼‍ਿਲ੍ਹਿਆਂ ਨੂੰ ਮਿਲੇ ਨਵੇਂ ਡੀਸੀ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ, ਨਵੰਬਰ 27

ਪੰਜਾਬ ਸਰਕਾਰ ਵਲੋਂ 5 ਜ਼‍ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਦਾ ਤਬਾਦਲਾ ਕੀਤਾ ਗਿਆ ਹੈ ਅਤੇ ਇਨ੍ਹਾਂ ਜ਼‍ਿਲ੍ਹਿਆਂ ਨੂੰ ਨਵੇਂ ਡਿਪਟੀ ਕਮਿਸ਼ਨਰ ਮਿਲੇ ਹਨ। ਪੰਜਾਬ ਸਰਕਾਰ ਦੇ ਵਲੋਂ ਅੱਜ 32 ਆਈਏਐਸ ਅਤੇ ਪੀਸੀਐਸ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ। ਇਨ੍ਹਾਂ ਤਬਾਦਲਿਆਂ ਵਿਚ 5 ਡਿਪਟੀ ਕਮਿਸ਼ਨਰਾਂ ਦੇ ਵੀ ਬਦਲੇ ਗਏ ਹਨ। ਜਿਨ੍ਹਾਂ ਜ਼‍ਿਲ੍ਹਿਆਂ ਨੂੰ ਨਵੇਂ ਡੀਸੀ ਮਿਲੇ ਹਨ, ਉਨ੍ਹਾਂ ਵਿਚ ਫਾਜ਼‍ਿਲਕਾ, ਬਰਨਾਲਾ, ਹੁਸ਼‍ਿਆਰਪੁਰ, ਗੁਰਦਾਸਪੁਰ ਅਤੇ ਤਰਨਤਾਰਨ ਸ਼ਾਮਲ ਹਨ।

ਦੱਸ ਦਈਏ ਕਿ ਸੇਨੂ ਦੁੱਗਲ ਆਈ.ਏ.ਐਸ ਨੂੰ ਫਾਜ਼‍ਿਲਕਾ ਦਾ ਡੀਸੀ ਲਾਇਆ ਗਿਆ ਹੈ, ਜਦੋਂਕਿ ਪੂਨਮਦੀਪ ਕੌਰ ਆਈ.ਏ.ਐਸ ਨੂੰ ਬਰਨਾਲਾ ਦਾ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਇਸੇ ਤਰ੍ਹਾਂ ਕੋਮਲ ਮਿੱਤਲ ਆਈ.ਏ.ਐਸ ਨੂੰ ਹੁਸ਼‍ਿਆਰਪੁਰ, ਹਿਮਾਸ਼ੂ ਅਗਰਵਾਲ ਆਈ.ਏ.ਐਸ ਨੂੰ ਗੁਰਦਾਸਪੁਰ ਅਤੇ ਰਿਸ਼ੀ ਪਾਲ ਸਿੰਘ ਆਈ.ਏ.ਐਸ ਨੂੰ ਤਰਨਤਾਰਨ ਦਾ ਡੀਸੀ ਲਾਇਆ ਗਿਆ ਹੈ।

Leave a Reply

Your email address will not be published. Required fields are marked *

View in English