View in English:
January 24, 2025 3:01 pm

ਪੰਜਾਬ ਦੇ ਸਾਬਕਾ ਐਡਵੋਕੇਟ ਜਨਰਲ ਹਰਦੇਵ ਸਿੰਘ ਮੱਤੇਵਾਲ ਦਾ ਦਿਹਾਂਤ

ਚੰਡੀਗੜ੍ਹ: ਪੰਜਾਬ ਦੇ ਸਾਬਕਾ ਐਡਵੋਕੇਟ ਜਨਰਲ ਹਰਦੇਵ ਸਿੰਘ ਮੱਤੇਵਾਲ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦੇ ਦੇਹਾਂਤ ਨਾਲ ਪੰਜਾਬ ਦੇ ਕਾਨੂੰਨੀ ਖੇਤਰ ਨੂੰ ਵੱਡਾ ਨੁਕਸਾਨ ਹੋਇਆ ਹੈ। ਹਰਦੇਵ ਸਿੰਘ ਮੱਤੇਵਾਲ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਕਰੀਬੀ ਸਨ। ਉਨ੍ਹਾਂ ਦੇ ਪੁੱਤਰ ਪਵਿੱਤਰ ਸਿੰਘ ਮੱਤੇਵਾਲ ਵੀ ਇੱਕ ਪ੍ਰਸਿੱਧ ਵਕੀਲ ਹਨ।
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਨਾਲ ਹਮਦਰਦੀ ਜਤਾਈ। ਉਨ੍ਹਾਂ ਨੇ ਕਿਹਾ ਕਿ: “ਸਾਬਕਾ ਐਡਵੋਕੇਟ ਜਨਰਲ ਮੱਤੇਵਾਲ ਦੇ ਦਿਹਾਂਤ ਨਾਲ ਪੰਜਾਬ ਨੇ ਕਾਨੂੰਨ ਦੇ ਖੇਤਰ ਵਿੱਚ ਇੱਕ ਵੱਡਾ ਘਾਟਾ ਝੱਲਿਆ ਹੈ। ਉਨ੍ਹਾਂ ਦੀ ਵਿਦਵਤਾ ਅਤੇ ਸਿਆਣਪ ਹਮੇਸ਼ਾ ਯਾਦ ਰਹੇਗੀ।”
ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਵੀ ਮੱਤੇਵਾਲ ਦੇ ਦੇਹਾਂਤ ‘ਤੇ ਦੁੱਖ ਜ਼ਾਹਰ ਕੀਤਾ। ਉਨ੍ਹਾਂ ਨੇ ਉਨ੍ਹਾਂ ਨੂੰ ਇੱਕ ਵਧੀਆ ਵਕੀਲ, ਬੁੱਧੀਜੀਵੀ ਅਤੇ ਕੁਸ਼ਲ ਰਣਨੀਤੀਕਾਰ ਕਰਾਰ ਦਿੱਤਾ। ਉਨ੍ਹਾਂ ਨੇ ਮੱਤੇਵਾਲ ਪਰਿਵਾਰ ਨਾਲ ਆਪਣੀ ਡੂੰਘੀ ਸੰਵੇਦਨਾ ਪ੍ਰਗਟਾਈ ਅਤੇ ਕਿਹਾ ਕਿ ਇਹ ਨਾ ਪੂਰਾ ਹੋਣ ਵਾਲਾ ਘਾਟਾ ਹੈ।
ਅੰਤਮ ਸੰਸਕਾਰ
ਹਰਦੇਵ ਸਿੰਘ ਮੱਤੇਵਾਲ ਦਾ ਅੰਤਮ ਸੰਸਕਾਰ ਕੱਲ੍ਹ ਚੰਡੀਗੜ੍ਹ ‘ਚ ਕੀਤਾ ਜਾਵੇਗਾ।
ਮੱਤੇਵਾਲ ਦੀ ਮੌਤ ਨਾਲ ਪੰਜਾਬ ਦੇ ਕਾਨੂੰਨੀ ਖੇਤਰ ਵਿੱਚ ਇੱਕ ਅਹਿਮ ਯੁੱਗ ਦਾ ਅੰਤ ਹੋ ਗਿਆ ਹੈ। ਉਨ੍ਹਾਂ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।

Leave a Reply

Your email address will not be published. Required fields are marked *

View in English