ਫੈਕਟ ਸਮਾਚਾਰ ਸੇਵਾ
ਚੰਡੀਗੜ੍ਹ , ਦਸੰਬਰ 31
ਪੰਜਾਬ ਸਰਕਾਰ ਨੇ ਸਰਦੀਆਂ ਦੀਆਂ ਛੁੱਟੀਆਂ ‘ਚ ਵਾਧਾ ਕਰਦੇ ਹੋਏ ਹੁਣ 7 ਜਨਵਰੀ ਤੱਕ ਸਕੂਲ ਬੰਦ ਰੱਖਣ ਦਾ ਐਲਾਨ ਕੀਤਾ ਹੈ। ਵੱਧ ਰਹੀ ਠੰਢ ਦੇ ਮੱਦੇਨਜ਼ਰ ਇਹ ਫੈਸਲਾ ਲਿਆ ਗਿਆ ਹੈ। ਇਸ ਲਈ ਹੁਣ ਸਕੂਲ 8 ਜਨਵਰੀ ਨੂੰ ਖੁੱਲ੍ਹਣਗੇ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਐਕਸ ਹੈਂਡਲ ‘ਤੇ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ। ਪੰਜਾਬ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਤੇ ਪ੍ਰਾਈਵੇਟ ਸਕੂਲ ਹੁਣ 8 ਜਨਵਰੀ ਨੂੰ ਖੁੱਲ੍ਹਣਗੇ।