View in English:
May 22, 2024 6:47 am

ਪੰਜਾਬ ਦੇ IPS ਜੋੜੇ ਦੀ ਇਕਲੌਤੀ 4 ਸਾਲਾ ਬੱਚੀ ਦੀ ਮੌਤ

ਗਲੇ ‘ਚ ਖਾਣਾ ਫਸਣ ਕਾਰਨ ਦਮ ਘੁੱਟਿਆ
ਮ੍ਰਿਤਕ ਬੱਚੀ ਦਾ ਨਾਂ ਨਾਇਰਾ ਸੀ
ਨਾਇਰਾ ਦੀ ਮਾਂ ਰਵਜੋਤ ਗਰੇਵਾਲ ਫਤਿਹਗੜ੍ਹ ਸਾਹਿਬ ਦੀ SSP ਹੈ
ਪਿਤਾ ਨਵਨੀਤ ਬੈਂਸ ਲੁਧਿਆਣਾ ਦਿਹਾਤੀ ਪੁਲਿਸ ਦੇ SSP ਹਨ
ਸੀਐਮ ਭਗਵੰਤ ਮਾਨ ਅਤੇ ਡੀਜੀਪੀ ਗੌਰਵ ਯਾਦਵ ਨੇ ਦੁੱਖ ਪ੍ਰਗਟਾਇਆ
ਚੰਡੀਗੜ੍ਹ : ਪੰਜਾਬ ਵਿੱਚ ਤਾਇਨਾਤ ਇੱਕ ਆਈਪੀਐਸ ਜੋੜੇ ਦੀ 4 ਸਾਲਾ ਇਕਲੌਤੀ ਧੀ ਦੀ ਮੰਗਲਵਾਰ ਸਵੇਰੇ ਮੌਤ ਹੋ ਗਈ। ਮ੍ਰਿਤਕ ਲੜਕੀ ਦਾ ਨਾਂ ਨਾਇਰਾ ਸੀ। ਸ਼ੁਰੂਆਤੀ ਜਾਣਕਾਰੀ ਅਨੁਸਾਰ ਲੜਕੀ ਦੇ ਗਲੇ ਵਿੱਚ ਖਾਣਾ ਫਸਿਆ ਹੋਇਆ ਸੀ। ਜਿਸ ਕਾਰਨ ਉਸ ਦੀ ਮੌਤ ਹੋ ਗਈ।

ਨਾਇਰਾ ਦੀ ਮਾਂ ਰਵਜੋਤ ਗਰੇਵਾਲ ਫਤਿਹਗੜ੍ਹ ਸਾਹਿਬ ਦੀ ਐੱਸ.ਐੱਸ.ਪੀ. ਉਸ ਦੇ ਪਿਤਾ ਨਵਨੀਤ ਬੈਂਸ ਲੁਧਿਆਣਾ ਦਿਹਾਤੀ ਪੁਲਿਸ ਦੇ ਐਸਐਸਪੀ ਹਨ।

ਆਈਪੀਐਸ ਜੋੜੇ ਦੇ ਪਰਿਵਾਰ ਦੇ ਨੇੜਲੇ ਲੋਕਾਂ ਮੁਤਾਬਕ ਖਾਣਾ ਖਾਂਦੇ ਸਮੇਂ ਨਾਇਰਾ ਦੀ ਫੂਡ ਪਾਈਪ ਅਤੇ ਵਿੰਡ ਪਾਈਪ ਵਿੱਚ ਖਾਣਾ ਫਸ ਗਿਆ। ਜਿਸ ਕਾਰਨ ਉਸ ਨੂੰ ਸਾਹ ਲੈਣ ਵਿੱਚ ਦਿੱਕਤ ਆਉਣ ਲੱਗੀ। ਉਸ ਦੀ ਹਾਲਤ ਨੂੰ ਦੇਖਦੇ ਹੋਏ ਪਰਿਵਾਰਕ ਮੈਂਬਰ ਉਸ ਨੂੰ ਸ਼ਹਿਰ ਦੇ ਇਕ ਨਿੱਜੀ ਹਸਪਤਾਲ ਲੈ ਗਏ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਮੋਹਾਲੀ ‘ਚ ਰਹਿੰਦਾ ਹੈ ਪਰਿਵਾਰ
IPS ਜੋੜਾ ਮੋਹਾਲੀ ‘ਚ ਰਹਿੰਦਾ ਹੈ। ਲੜਕੀ ਨਾਇਰਾ ਦਾ ਅੰਤਿਮ ਸੰਸਕਾਰ ਮੋਹਾਲੀ ਦੇ ਇੰਡਸਟਰੀਅਲ ਏਰੀਆ ਫੇਜ਼-7 ਦੇ ਸ਼ਮਸ਼ਾਨਘਾਟ ਵਿੱਚ ਕਰ ਦਿੱਤਾ ਗਿਆ ਹੈ। ਸੰਸਕਾਰ ਸਮੇਂ ਡੀਜੀਪੀ ਗੌਰਵ ਯਾਦਵ, ਆਈਜੀ ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ, ਲੁਧਿਆਣਾ ਦੇ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਦੇ ਨਾਲ ਐਸਐਸਪੀ ਮੁਹਾਲੀ ਡਾਕਟਰ ਸੰਦੀਪ ਗਰਗ ਅਤੇ ਡੀਸੀ ਮੁਹਾਲੀ ਆਸ਼ਿਕਾ ਜੈਨ ਅਤੇ ਹੋਰ ਕਈ ਅਧਿਕਾਰੀ ਮੌਜੂਦ ਸਨ।

ਸੀਐਮ ਭਗਵੰਤ ਮਾਨ ਅਤੇ ਡੀਜੀਪੀ ਗੌਰਵ ਯਾਦਵ ਸਮੇਤ ਕਈ ਹੋਰ ਰਾਜਨੇਤਾਵਾਂ, ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਆਈਪੀਐਸ ਜੋੜੇ ਦੀ ਧੀ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਆਈਪੀਐਸ ਜੋੜੇ ਨੂੰ ਫੋਨ ਕਰਕੇ ਦੁੱਖ ਪ੍ਰਗਟ ਕੀਤਾ।

Leave a Reply

Your email address will not be published. Required fields are marked *

View in English