View in English:
May 7, 2024 10:04 am

ਪੰਜਾਬ ਪੁਲਿਸ ਦੇ ਬਰਖ਼ਾਸਤ AIG ਮਾਲਵਿੰਦਰ ਸਿੰਘ ਸਿੱਧੂ ਦੀ ਨਵੇਂ ਕੇਸ ‘ਚ ਗ੍ਰਿਫ਼ਤਾਰੀ

ਫੈਕਟ ਸਮਾਚਾਰ ਸੇਵਾ

ਮੁਹਾਲੀ , ਅਪ੍ਰੈਲ 26

ਪੰਜਾਬ ਪੁਲਿਸ ਦੇ ਬਰਖ਼ਾਸਤ AIG ਮਾਲਵਿੰਦਰ ਸਿੰਘ ਸਿੱਧੂ ਖਿਲਾਫ਼ ਮੁਹਾਲੀ ਦੇ ਫੇਜ਼ 1 ਥਾਣੇ ‘ਚ ਇਕ ਨਵਾਂ ਕੇਸ ਦਰਜ ਹੋਇਆ ਹੈ। ਦੱਸ ਦੇਈਏ ਕਿ ਸਿੱਧੂ ਨੂੰ ਦੋ ਦਿਨ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜ਼ਮਾਨਤ ਦੇ ਦਿੱਤੀ ਸੀ ਤੇ ਸਿੱਧੂ ਨੂੰ ਵੀਰਵਾਰ ਨੂੰ ਜ਼ਮਾਨਤ ‘ਤੇ ਪਟਿਆਲਾ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ ਸੀ। ਰਿਹਾਅ ਹੁੰਦੇ ਸਾਰ ਹੀ ਸਿੱਧੂ ਦੀ ਨਵੇਂ ਕੇਸ ‘ਚ ਗ੍ਰਿਫ਼ਤਾਰੀ ਪਾ ਦਿੱਤੀ ਗਈ। ਉਸ ਦੇ ਖਿਲਾਫ਼ ਆਈਪੀਸੀ 341, 186 ਤਹਿਤ ਕੇਸ ਦਰਜ ਕੀਤਾ ਗਿਆ ਹੈ ਤੇ ਦੋ ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ।

ਦੱਸਣਾ ਬਣਦਾ ਹੈ ਕਿ ਪਿਛਲੇ 6 ਮਹੀਨਿਆਂ ਦੌਰਾਨ ਮਾਲਵਿੰਦਰ ਸਿੱਧੂ ਖਿਲਾਫ਼ ਇਹ ਚੌਥਾ ਕੇਸ ਦਰਜ ਹੋਇਆ ਹੈ। ਇਸ ਵਿਚੋਂ ਇਕ ਕੇਸ ਪੰਜਾਬ ਵਿਜੀਲੈਂਸ ਬਿਊਰੋ ਨੇ ਵੀ ਦਰਜ ਕੀਤਾ ਸੀ।

Leave a Reply

Your email address will not be published. Required fields are marked *

View in English