ਐਸ.ਏ.ਐਸ.ਨਗਰ, 21 ਦਸੰਬਰ, 2024: ਪੰਜਾਬ ਪੁਲਿਸ ਵੱਲੋਂ ਪ੍ਰੋਜੈਕਟ ਸੰਪਰਕ ਦੀ ਲੜੀ ਵੱਜੋਂ ਚਲਾਈ ਗਈ ਮੁਹਿੰਮ ਤਹਿਤ ਐੱਸ ਐੱਸ ਪੀ ਦੀਪਕ ਪਾਰਿਕ ਵੱਲੋਂ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਰਨੈਲ ਸਿੰਘ, ਉਪ ਕਪਤਾਨ ਪੁਲਿਸ, ਟ੍ਰੈਫਿਕ ਵੱਲੋਂ ਅੱਜ ਸ਼ੁਸ਼ਮਾ ਜੁਆਏ ਨੈਸਟ ਸੁਸਾਇਟੀ, ਨੇੜੇ ਛੱਤ ਲਾਇਟਾਂ, ਜੀਰਕਪੁਰ ਵਿਖੇ ਲੋਕਾਂ ਦੀਆ ਸਮੱਸਿਆਵਾਂ ਸਬੰਧੀ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸੁਸਾਇਟੀ ਵਾਸੀਆਂ ਨੂੰ ਜਨਤਕ ਸ਼ਿਕਾਇਤਾਂ ਦੀ ਆਵਾਜ ਉਠਾਉਣ, ਸਥਾਨਕ ਚਿੰਤਾਵਾ ਦਾ ਹੱਲ ਕਰਨ ਲਈ ਪੁਲਿਸ ਅਤੇ ਨਾਗਰਿਕਾਂ ਵਿਚਕਾਰ ਵਿਸ਼ਵਾਸ਼ ਅਤੇ ਸਹਿਯੋਗ ਨੂੰ ਮਜ਼ਬੂਤ ਕਰਨ ਲਈ ਉਤਸ਼ਾਹਿਤ ਕੀਤਾ ਗਿਆ। ਇਸ ਮੀਟਿੰਗ ਦੌਰਾਨ ਪਬਲਿਕ ਨੇ ਉਹਨਾਂ ਦੇ ਏਰੀਆ ਵਿੱਚ ਸੜ੍ਹਕ ਕੱਟ ‘ਤੇ ਟ੍ਰੈਫਿਕ ਲਾਈਟਾ ਲਗਾਉਣ ਦੀ ਮੰਗ ਕੀਤੀ, ਜਿਸ ਸਬੰਧੀ ਪਬਲਿਕ ਨੂੰ ਸਬੰਧਤ ਮਹਿਕਮਿਆਂ ਨਾਲ ਤਾਲਮੇਲ ਕਰਕੇ ਟ੍ਰੈਫਿਕ ਲਾਈਟਾਂ ਲਗਾਉਣ ਸਬੰਧੀ ਵਿਸ਼ਵਾਸ ਦਿਵਾਇਆ ਗਿਆ। ਇਸ ਦੇ ਨਾਲ ਹੀ ਲੋਕਾਂ ਨੂੰ ਸਾਈਬਰ ਕ੍ਰਾਇਮ ਕੇਸਾਂ ਅਤੇ ਟ੍ਰੈਫਿਕ ਨਿਯਮਾਂ ਸਬੰਧੀ ਵੀ ਜਾਗਰੂਕ ਕੀਤਾ ਗਿਆ। ਲੋਕਾਂ ਨੂੰ ਦੱਸਿਆ ਗਿਆ ਕਿ 18 ਸਾਲ ਤੋਂ ਘੱਟ ਉਮਰ ਦੇ ਬੱਚਿਆ ਨੂੰ ਵਹੀਕਲ ਨਾ ਚਲਾਉਣ ਦਿੱਤੇ ਜਾਣ ਅਤੇ ਇਹ ਵੀ ਦੱਸਿਆ ਗਿਆ ਕਿ ਜੇਕਰ 18 ਸਾਲ ਤੋਂ ਘੱਟ ਉਮਰ ਦਾ ਕੋਈ ਬੱਚਾ ਵਹੀਕਲ ਚਲਾਉਂਦਾ ਹੈ ਤਾਂ ਉਸਦੇ ਮਾਪਿਆ ਨੂੰ 3 ਸਾਲ ਦੀ ਕੈਦ, 25 ਹਜਾਰ ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ। ਜਿਸ ਵਿਅਕਤੀ ਵੱਲੋਂ 18 ਸਾਲ ਤੋਂ ਘੱਟ ਉਮਰ ਦੇ ਬੱਚੇ ਨੂੰ ਵਹੀਕਲ ਦਿੱਤਾ ਜਾਵੇਗਾ, ਉਸ ਵਿਅਕਤੀ ਨੂੰ ਵੀ 3 ਸਾਲ ਦੀ ਸਜ਼ਾ ਜਾਂ ਜੁਰਮਾਨਾ ਹੋ ਸਕਦਾ ਹੈ। ਇਸਦੇ ਨਾਲ ਹੀ ਲੋਕਾਂ ਨੂੰ ਸਰਕਾਰ ਦੁਆਰਾ ਚਲਾਈ ਗਈ ਸੜ੍ਹਕ ਹਾਦਸਿਆਂ ਦੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਉਣ ਵਾਲੇ ਲੋਕਾਂ ਨੂੰ ਫਰਿਸ਼ਤੇ ਸਕੀਮ ਬਾਰੇ ਜਾਣੂ ਕਰਵਾਇਆ ਗਿਆ ਅਤੇ ਦੱਸਿਆ ਗਿਆ ਕਿ ਜੇਕਰ ਕੋਈ ਵਿਅਕਤੀ ਕਿਸੇ ਐਕਸੀਡੈਂਟ ਹੋਏ ਵਿਅਕਤੀ ਦੀ ਮਦਦ ਕਰਦਾ ਹੈ ਤਾਂ ਉਸਨੂੰ 2000 ਰੁਪਏ ਸਰਕਾਰ ਵੱਲੋਂ(ਫਰਿਸ਼ਤੇ ਸਕੀਮ ਤਹਿਤ) ਦਿੱਤੇ ਜਾਣਗੇ। ਲੋਕਾਂ ਨੂੰ ਅਪੀਲ ਕੀਤੀ ਗਈ ਕਿ ਜੇਕਰ ਤੁਸੀ ਆਪਣਾ ਕੋਈ ਫਲੈਟ ਜਾਂ ਮਕਾਨ ਕਿਰਾਏ ‘ਤੇ ਦਿੱਤਾ ਹੋਇਆ ਹੈ ਤਾਂ ਆਪਣੇ ਕਿਰਾਏਦਾਰਾਂ ਦੀ ਪੁਲਿਸ ਵੈਰੀਫਿਕੇਸਨ ਜਰੂਰ ਕਰਵਾਈ ਜਾਵੇ।