ਫੈਕਟ ਸਮਾਚਾਰ ਸੇਵਾ
ਚੰਡੀਗੜ੍ਹ, ਮਈ 16
ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ 10ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਵਿਚ ਵਿਚ ਪਹਿਲੇ ਤਿੰਨ ਥਾਵਾਂ ’ਤੇ ਕੁੜੀਆਂ ਨੇ ਬਾਜ਼ੀ ਮਾਰੀ ਹੈ। ਫਰੀਦਕੋਟ ਦੀ ਅਕਸ਼ਨੂਰ ਕੌਰ ਨੇ 650 ’ਚੋਂ 650 ਨੰਬਰ ਲੈ ਸੂਬੇ ਭਰ ’ਚ ਪਹਿਲਾ ਸਥਾਨ ਹਾਸਲ ਕੀਤਾ। ਦੂਸਰੇ ਸਥਾਨ ’ਤੇ ਸ੍ਰੀ ਮੁਕਤਸਰ ਸਾਹਿਬ ਦੀ ਰਤਿੰਦਰਦੀਪ ਕੌਰ ਰਹੀ ਤੇ ਤੀਜਾ ਸਥਾਨ ਮਾਲੇਰਕੋਟਲਾ ਦੀ ਅਰਸ਼ਦੀਪ ਕੌਰ ਨੇ ਹਾਸਲ ਕੀਤਾ।