ਫੈਕਟ ਸਮਾਚਾਰ ਸੇਵਾ
ਚੰਡੀਗੜ੍ਹ , ਜੁਲਾਈ 9
ਸੂਬੇ ਭਰ ‘ਚ ਪਨਬਸ ਅਤੇ ਪੀਆਰਟੀਸੀ ਮੁਲਾਜ਼ਮਾਂ ਵਲੋਂ 9, 10, 11 ਤਿੰਨ ਦਿਨਾਂ ਲਈ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਕਰਨ ਦਾ ਫੈਸਲਾ ਕੀਤਾ। ਇਹ ਹੜਤਾਲ ਬਾਰੇ ਕਈ ਦਿਨ ਪਹਿਲਾਂ ਹੀ ਸਰਕਾਰ ਅਤੇ ਆਮ ਲੋਕਾਂ ਨੂੰ ਸੂਚਿਤ ਕਰ ਦਿੱਤਾ ਗਿਆ ਸੀ ਤਾਂ ਜੋ ਜਨਤਾ ਨੂੰ ਕੋਈ ਮੁਸ਼ਕਿਲ ਨਾ ਆਵੇ। ਅੱਜ ਤੋਂ ਟਰਾਂਸਪੋਰਟ ਵਿਭਾਗ ਦੇ ਆਊਟਸੋਰਸ ਮੁਲਾਜ਼ਮਾਂ ਨੇ ਵੀ ਹੜਤਾਲ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਨੇ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ। ਇਸੇ ਲਈ ਉਹ ਆਪਣੀਆਂ ਮੰਗਾਂ ਮਨਵਾਉਣ ਲਈ 11 ਤਾਰੀਕ ਨੂੰ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨਗੇ।