View in English:
April 27, 2024 11:16 am

ਪੰਜਾਬ ਭਾਜਪਾ ਲਈ ਜਲਦ ਜਾਰੀ ਹੋਵੇਗੀ ਪਹਿਲੀ ਲਿਸਟ, 6-7 ਨਾਂ ਹੋਣਗੇ ਸ਼ਾਮਿਲ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ , ਮਾਰਚ 29

ਲੋਕ ਸਭਾ ਚੋਣਾਂ ਲਈ ਪੰਜਾਬ ਭਾਜਪਾ ਦੀ ਪਹਿਲੀ ਸੂਚੀ ਜਲਦੀ ਹੀ ਆ ਜਾਵੇਗੀ। ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਚੰਡੀਗੜ੍ਹ ਦਫ਼ਤਰ ਵਿੱਚ ਕੋਰ ਕਮੇਟੀ ਦੀ ਮੀਟਿੰਗ ਤੋਂ ਬਾਅਦ ਇਹ ਜਾਣਕਾਰੀ ਦਿੱਤੀ ਹੈ।

ਸੁਨੀਲ ਜਾਖੜ ਨੇ ਕਿਹਾ ਕਿ ਜਲਦ ਹੀ ਭਾਜਪਾ ਵੱਲੋਂ 6 ਤੋਂ 7 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਜਾਵੇਗਾ। ਪਾਰਟੀ ਹਾਈਕਮਾਂਡ ਨੇ ਇਨ੍ਹਾਂ ਉਮੀਦਵਾਰਾਂ ਦੇ ਨਾਵਾਂ ਨੂੰ ਲਗਭਗ ਫਾਈਨਲ ਕਰ ਲਿਆ ਹੈ। ਇੰਚਾਰਜ ਰੂਪਾਨੀ ਨੇ ਸੰਕੇਤ ਦਿੱਤਾ ਹੈ ਕਿ ਹਾਲ ਹੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਦਾ ਪਾਰਟੀ ਵਿੱਚ ਕੱਦ ਵਧਾਇਆ ਜਾਵੇਗਾ। ਭਾਵ ਭਾਜਪਾ ਇਨ੍ਹਾਂ ਨੇਤਾਵਾਂ ਨੂੰ ਲੋਕ ਸਭਾ ਚੋਣਾਂ ਵਿੱਚ ਆਪਣਾ ਉਮੀਦਵਾਰ ਬਣਾਏਗੀ। ਕਮੇਟੀ ਦੀ ਮੀਟਿੰਗ ਤੋਂ ਬਾਅਦ ਜਾਖੜ ਨੇ ਚੋਣ ਕਮਿਸ਼ਨ ਤੋਂ ‘ਆਪ’ ਦੇ ਦੋ ਵਿਧਾਇਕਾਂ ਵੱਲੋਂ 25 ਕਰੋੜ ਰੁਪਏ ਦੀ ਪੇਸ਼ਕਸ਼ ਦੇ ਦੋਸ਼ਾਂ ਦੀ ਜਾਂਚ ਕਰਨ ਦੀ ਮੰਗ ਕੀਤੀ।

Leave a Reply

Your email address will not be published. Required fields are marked *

View in English