View in English:
May 19, 2024 4:33 pm

ਪੰਜਾਬ ਸਰਕਾਰ ਨੇ ਵਾਪਸ ਲਿਆ ਪੰਚਾਇਤਾਂ ਭੰਗ ਕਰਨ ਦਾ ਫੈਸਲਾ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ, ਅਗਸਤ 31

ਪੰਜਾਬ ਸਰਕਾਰ ਨੇ ਪੰਚਾਇਤਾਂ ਭੰਗ ਕਰਨ ਦਾ ਫੈਸਲਾ ਵਾਪਸ ਲਿਆ ਹੈ। ਇਸ ਫੈਸਲੇ ਤੋਂ ਬਾਅਦ ਪੰਚਾਇਤਾਂ ਮੁੜ ਬਹਾਲ ਕਰ ਦਿੱਤੀਆਂ ਗਈਆਂ ਹਨ। ਇਸ ਬਾਰੇ ਪੰਜਾਬ ਸਰਕਾਰ ਵੱਲੋਂ ਜਲਦ ਹੀ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ।

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਪੰਚਾਇਤਾਂ ਭੰਗ ਕਰਨ ਦਾ ਨੋਟੀਫਿਕੇਸ਼ਨ ਜਾਰੀ ਕਰਨ ਤੋਂ ਬਾਅਦ ਇਸ ਦੇ ਖ਼ਿਲਾਫ਼ ਪੰਜਾਬ ਤੇ ਹਰਿਆਣਾ ਹਾਈ ਕੋਰਟ ’ਚ ਪਟੀਸ਼ਨ ਦਾਇਰ ਕਰ ਕੇ ਇਸ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਸੀ। ਦਾਇਰ ਪਟੀਸ਼ਨ ਵਿਚ ਕਿਹਾ ਗਿਆ ਹੈ ਕਿ 10 ਅਗਸਤ ਦਾ ਨੋਟੀਫਿਕੇਸ਼ਨ ਪੂਰੀ ਤਰ੍ਹਾਂ ਨਾਜਾਇਜ਼, ਮਨਮਰਜ਼ੀ ਵਾਲਾ ਤੇ ਕੁਦਰਤੀ ਨਿਆਂ ਦੇ ਸਿਧਾਂਤ ਦੇ ਖ਼ਿਲਾਫ਼ ਹੈ।

Leave a Reply

Your email address will not be published. Required fields are marked *

View in English