View in English:
October 18, 2024 8:57 pm

ਫਰੀਦਕੋਟ ਦੇ ਗੁਰਪ੍ਰੀਤ ਕਤਲ ਕਾਂਡ ‘ਚ MP ਅੰਮ੍ਰਿਤਪਾਲ ਦੀ ਭੂਮਿਕਾ ਆਈ ਸਾਹਮਣੇ

ਅਰਸ਼ ਡੱਲਾ ਸੀ ਮਾਸਟਰਮਾਈਂਡ
ਚੰਡੀਗੜ੍ਹ : ਪੁਲਿਸ ਨੇ ਫਰੀਦਕੋਟ ਵਿੱਚ ਗੁਰਪ੍ਰੀਤ ਸਿੰਘ ਕਤਲ ਕਾਂਡ ਨੂੰ ਸੁਲਝਾਉਣ ਦਾ ਦਾਅਵਾ ਕੀਤਾ ਹੈ। ਪੁਲਸ ਨੇ ਇਸ ਮਾਮਲੇ ‘ਚ 3 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਜਾਂਚ ਵਿੱਚ ਖਡੂਰ ਸਾਹਿਬ ਦੇ ਖਾਲਿਸਤਾਨ ਪੱਖੀ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਭੂਮਿਕਾ ਸਾਹਮਣੇ ਆਈ ਹੈ।

ਇਸ ਗੱਲ ਦਾ ਖੁਲਾਸਾ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਸ਼ੁੱਕਰਵਾਰ ਨੂੰ ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਕੀਤਾ। ਉਨ੍ਹਾਂ ਦੱਸਿਆ ਕਿ ਇਸ ਕੇਸ ਦਾ ਮਾਸਟਰ ਮਾਈਂਡ ਅਰਸ਼ਦੀਪ ਸਿੰਘ ਡੱਲਾ ਹੈ। ਡੀਜੀਪੀ ਨੇ ਕਿਹਾ ਕਿ ਤੱਥਾਂ ਦੇ ਆਧਾਰ ‘ਤੇ ਜਾਂਚ ਕੀਤੀ ਜਾ ਰਹੀ ਹੈ।

ਡੀਜੀਪੀ ਨੇ ਦੱਸਿਆ ਕਿ ਮ੍ਰਿਤਕ ਗੁਰਪ੍ਰੀਤ ਵਾਰਿਸ ਪੰਜਾਬ ਜਥੇਬੰਦੀ ਨਾਲ ਸਬੰਧਤ ਸੀ। ਉਹ ਸੰਸਥਾ ਦੇ ਸੰਸਥਾਪਕ ਮੈਂਬਰਾਂ ਵਿੱਚੋਂ ਇੱਕ ਸੀ। ਜਦੋਂ ਦੀਪ ਸਿੱਧੂ ਇਸ ਸੰਸਥਾ ਨੂੰ ਚਲਾ ਰਿਹਾ ਸੀ ਤਾਂ ਉਹ ਕੈਸ਼ੀਅਰ ਦੀ ਭੂਮਿਕਾ ਨਿਭਾ ਰਿਹਾ ਸੀ। ਹਾਲਾਂਕਿ ਜਦੋਂ ਅੰਮ੍ਰਿਤਪਾਲ ਨੂੰ ਸੰਸਥਾ ਦੀ ਜ਼ਿੰਮੇਵਾਰੀ ਸੌਂਪੀ ਗਈ ਤਾਂ ਦੋਵਾਂ ਵਿਚਾਲੇ ਮਤਭੇਦ ਪੈਦਾ ਹੋ ਗਏ। ਇਸ ਦੇ ਨਾਲ ਹੀ ਗੁਰਪ੍ਰੀਤ ਦੇ ਕਤਲ ਵਿੱਚ ਅੰਮ੍ਰਿਤਪਾਲ ਦੀ ਭੂਮਿਕਾ ਵੀ ਸਾਹਮਣੇ ਆਈ ਹੈ। ਉਨ੍ਹਾਂ ਕਿਹਾ ਕਿ ਸਾਰੀ ਜਾਂਚ ਤੱਥਾਂ ਦੇ ਆਧਾਰ ‘ਤੇ ਕੀਤੀ ਜਾ ਰਹੀ ਹੈ। ਜੇਕਰ ਲੋੜ ਪਈ ਤਾਂ ਸਾਰੀ ਕਾਰਵਾਈ ਕੀਤੀ ਜਾਵੇਗੀ।

ਇਹ ਕਤਲ ਸੱਤ ਦਿਨ ਪਹਿਲਾਂ ਹੋਇਆ ਸੀ

ਗੁਰਪ੍ਰੀਤ ਦਾ ਕਰੀਬ ਸੱਤ ਦਿਨ ਪਹਿਲਾਂ ਕਤਲ ਹੋ ਗਿਆ ਸੀ। ਉਸ ਸਮੇਂ ਗੁਰਪ੍ਰੀਤ ਸਿੰਘ ਸਰਪੰਚ ਦੇ ਅਹੁਦੇ ਲਈ ਆਪਣੇ ਸਮਰਥਕ ਉਮੀਦਵਾਰ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਕੇ ਘਰ ਪਰਤ ਰਿਹਾ ਸੀ ਤਾਂ ਬਾਈਕ ’ਤੇ ਉਨ੍ਹਾਂ ਦੇ ਸਾਹਮਣੇ ਆਏ ਕਾਤਲਾਂ ਨੇ ਗੋਲੀਆਂ ਚਲਾ ਕੇ ਗੁਰਪ੍ਰੀਤ ਸਿੰਘ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ।

ਇਸ ਫਾਇਰਿੰਗ ਵਿੱਚ ਗੁਰਪ੍ਰੀਤ ਸਿੰਘ ਨੂੰ ਚਾਰ ਗੋਲੀਆਂ ਲੱਗੀਆਂ, ਗੋਲੀ ਲੱਗਣ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਿਆ। ਗੰਭੀਰ ਜ਼ਖ਼ਮੀ ਗੁਰਪ੍ਰੀਤ ਸਿੰਘ ਨੂੰ ਇਲਾਜ ਲਈ ਸਥਾਨਕ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

Leave a Reply

Your email address will not be published. Required fields are marked *

View in English