View in English:
July 20, 2025 1:21 am

ਬਰਸਾਤੀ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਨਗਰ ਕੌਂਸਲ ਰੂਪਨਗਰ ਵੱਲੋਂ ਸਫਾਈ ਅਭਿਆਨ ਨਿਰੰਤਰ ਜਾਰੀ

ਫੈਕਟ ਸਮਾਚਾਰ ਸੇਵਾ

ਰੂਪਨਗਰ, ਜੁਲਾਈ 19

ਬਰਸਾਤ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਅਤੇ ਬਿਮਾਰੀਆਂ ਤੋਂ ਬਚਾਅ ਲਈ ਨਗਰ ਕੌਂਸਲ ਰੂਪਨਗਰ ਵੱਲੋਂ ਸ਼ਹਿਰ ਵਿਚ ਨਾਲਿਆਂ ਦੀ ਸਫਾਈ ਦਾ ਕੰਮ ਤੇ ਵਿਸ਼ੇਸ਼ ਸਫਾਈ ਅਭਿਆਨ ਨਿਰੰਤਰ ਤੌਰ ‘ਤੇ ਜਾਰੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਪੂਜਾ ਸਿਆਲ ਗਰੇਵਾਲ ਨੇ ਦੱਸਿਆ ਕਿ ਇਸ ਅਭਿਆਨ ਤਹਿਤ ਸ਼ਹਿਰ ਦੇ ਮੁੱਖ ਰਸਤੇ, ਰਿਹਾਇਸ਼ੀ ਇਲਾਕਿਆਂ, ਨਿਕਾਸੀ ਨਾਲਿਆਂ ਅਤੇ ਹਾਈਰਿਸਕ ਖੇਤਰਾਂ ਦੀ ਵਿਸ਼ੇਸ਼ ਤੌਰ ‘ਤੇ ਸਫਾਈ ਕੀਤੀ ਜਾ ਰਹੀ ਹੈ। ਭਾਰੀ ਬਾਰਿਸ਼ ਦੌਰਾਨ ਪਾਣੀ ਇਕੱਠਾ ਹੋਣ ਵਾਲੇ ਇਲਾਕਿਆਂ ਦੀ ਪਛਾਣ ਕਰਕੇ ਉਥੇ ਤੁਰੰਤ ਕਾਰਵਾਈ ਕੀਤੀ ਜਾ ਰਹੀ ਹੈ ਤਾਂ ਜੋ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਨਾ ਆਵੇ।

ਇਸ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ “ਸਾਫ ਰੋਪੜ” ਮੁਹਿੰਮ ਤਹਿਤ ਸ਼ਹਿਰ ਦੀ ਸੁੰਦਰਤਾ ਵਿੱਚ ਵਾਧਾ ਕਰਨ ਲਈ ਮਕਬਰੇ ਕੋਲ ਬਣਦੇ ਜਾ ਰਹੇ ਮਿੰਨੀ ਡੰਪ ਅਤੇ ਜੀ.ਵੀ.ਪੀ ਨੂੰ ਖਤਮ ਕਰਨ ਲਈ ਅਤੇ ਇਸ ਨੂੰ ਸੁੰਦਰ ਬਣਾਉਣ ਲਈ ਇੱਥੇ ਬਣੀਆਂ ਕੰਪੋਸਟ ਪਿੱਟਾਂ ਨੂੰ ਡਿਸਮੈਂਟਲ ਕਰ ਦਿੱਤਾ ਗਿਆ ਅਤੇ ਇਸ ਜਗ੍ਹਾ ਨੂੰ ਨਵੀਨੀਕਰਨ ਦੇਣ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ, ਬਹੁਤ ਜਲਦ ਹੀ ਇਸ ਜਗ੍ਹਾ ਨੂੰ ਆਮ ਜਨਤਾ ਲਈ ਲੋਕਅਰਪਣ ਕੀਤਾ ਜਾਵੇਗਾ।

ਉਨ੍ਹਾਂ ਸ਼ਹਿਰ ਵਾਸੀਆਂ ਨੂੰ ਆਪਣੇ ਘਰਾਂ ਦੇ ਆਲੇ ਦੁਆਲੇ ਸਫਾਈ ਰੱਖਣ, ਨਿਕਾਸੀ ਨਾਲੀਆਂ ਵਿੱਚ ਕੂੜਾ ਨਾ ਪਾਉਣ ਅਤੇ ਵਰਤੋਂ ਹੋਏ ਪਲਾਸਟਿਕ ਜਾਂ ਹੋਰ ਬੇਕਾਰ ਸਮਾਨ ਨੂੰ ਠੀਕ ਢੰਗ ਨਾਲ ਸੁੱਟਣ ਦੀ ਆਦਤ ਬਣਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ ਸ਼ਹਿਰ ਨੂੰ ਸਾਫ, ਸੁਥਰਾ ਅਤੇ ਬਿਮਾਰੀ ਰਹਿਤ ਬਣਾਇਆ ਜਾ ਸਕਦਾ ਹੈ।

Leave a Reply

Your email address will not be published. Required fields are marked *

View in English