ਫੈਕਟ ਸਮਾਚਾਰ ਸੇਵਾ
ਪਟਿਆਲਾ, ਨਵੰਬਰ 20
ਪਟਿਆਲਾ ਕੇਂਦਰੀ ਜੇਲ੍ਹ ਵਿਚੋਂ ਪੁਲਿਸ ਦੀ ਟੀਮ ਅੱਜ ਬੇਅੰਤ ਸਿੰਘ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ ਯਾਫਤਾ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਲੈ ਕੇ ਲੁਧਿਆਣਾ ਲਈ ਰਵਾਨਾ ਹੋਈ। ਰਾਜੋਆਣਾ ਨੂੰ ਅੱਜ ਉਨ੍ਹਾਂ ਦੇ ਭਰਾ ਕੁਲਵੰਤ ਸਿੰਘ ਰਾਜੋਆਣਾ ਦੇ ਭੋਗ ਵਿਚ ਸ਼ਾਮਲ ਹੋਣ ਲਈ 3 ਘੰਟੇ ਦੀ ਪੈਰੋਲ ਮਿਲੀ ਹੋਈ ਹੈ। ਇਹ ਪੈਰੋਲ ਸਵੇਰੇ 11.00 ਵਜੇ ਤੋਂ ਦੁਪਹਿਰ 2.00 ਵਜੇ ਤੱਕ ਮਿਲੀ ਹੋਈ ਹੈ।
ਅੱਜ ਸਵੇਰੇ 8.35 ਵਜੇ ਦੇ ਕਰੀਬ ਪੁਲਿਸ ਟੀਮ ਰਾਜੋਆਣਾ ਨੂੰ ਲੈ ਕੇ ਰਵਾਨਾ ਹੋਈ ਹੈ।