View in English:
May 3, 2024 1:15 pm

ਬਸਪਾ ਨੇ ਫਰੀਦਕੋਟ ਤੇ ਗੁਰਦਾਸਪੁਰ ਤੋਂ ਐਲਾਨੇ ਉਮੀਦਵਾਰ

ਫੈਕਟ ਸਮਾਚਾਰ ਸੇਵਾ

ਜਲੰਧਰ , ਅਪ੍ਰੈਲ 20

ਬਹੁਜਨ ਸਮਾਜ ਪਾਰਟੀ ਪੰਜਾਬ ਵਲੋਂ ਲੋਕ ਸਭਾ ਫਰੀਦਕੋਟ ਤੋਂ ਗੁਰਬਖਸ਼ ਸਿੰਘ ਚੌਹਾਨ ਤੇ ਗੁਰਦਾਸਪੁਰ ਤੋਂ ਇੰਜ. ਰਾਜਕੁਮਾਰ ਮਜੋਤਰਾ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਕੇਂਦਰੀ ਕੋਆਰਡੀਨੇਟਰ ਵਿਪੁਲ ਕੁਮਾਰ ਨੇ ਕਿਹਾ ਕਿ ਜਲਦ ਹੀ ਪੰਜਾਬ ਦੀਆਂ ਸਾਰੀਆਂ ਸੀਟਾਂ ‘ਤੇ ਉਮੀਦਵਾਰ ਐਲਾਨ ਦਿੱਤੇ ਜਾਣਗੇ। ਸਾਰੇ ਉਮੀਦਵਾਰਾਂ ਦੇ ਪੈਨਲ ਤੇ ਅੰਤਿਮ ਫੈਸਲਾ ਕੁਮਾਰੀ ਮਾਇਆਵਤੀ ਵਲੋਂ ਲਿਆ ਜਾ ਰਿਹਾ ਹੈ।

ਬਸਪਾ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਫਰੀਦਕੋਟ ਤੋਂ ਉਮੀਦਵਾਰ ਗੁਰਬਖਸ਼ ਸਿੰਘ ਚੌਹਾਨ ਬਸਪਾ ਦੇ ਮੌਜੂਦਾ ਜ਼ਿਲ੍ਹਾ ਪ੍ਰਧਾਨ ਹਨ ਤੇ ਲੰਬੇ ਸਮੇਂ ਤੋਂ ਪਾਰਟੀ ਦੀ ਸੇਵਾ ਕਰ ਰਹੇ ਹਨ। ਗੜੀ ਨੇ ਗੁਰਦਾਸਪੁਰ ਤੋਂ ਦਿੱਤੇ ਉਮੀਦਵਾਰਾਂ ਬਾਰੇ ਬੋਲਦਿਆਂ ਕਿਹਾ ਕਿ ਇੰਜੀਨੀਅਰ ਰਾਜਕੁਮਾਰ ਜਨੋਤਰਾ ਮਹਾਸ਼ਾ ਭਾਈਚਾਰੇ ਤੋਂ ਅਤੇ ਆਲ ਇੰਡੀਆ ਮਹਾਸ਼ਾ ਏਕਤਾ ਮੰਚ ਦੇ ਪ੍ਰਧਾਨ ਵੀ ਹਨ।

Leave a Reply

Your email address will not be published. Required fields are marked *

View in English