ਫੈਕਟ ਸਮਾਚਾਰ ਸੇਵਾ
ਚੰਡੀਗੜ੍ਹ, ਅਗਸਤ 2
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਮੁਹਾਲੀ ਅਦਾਲਤ ਵਿਖੇ ਅੱਜ ਵੀਡੀਓ ਕਾਨਫ਼ਰਸਿੰਗ ਰਾਹੀਂ ਪੇਸ਼ੀ ਹੋਈ ਹੈ। ਅਦਾਲਤ ਨੇ ਮਜੀਠੀਆ ਦੀ ਨਿਆਂਇਕ ਹਿਰਾਸਤ ਵਿਚ 14 ਦਿਨਾਂ ਦਾ ਵਾਧਾ ਕੀਤਾ ਹੈ। ਇਸ ਦੇ ਨਾਲ ਹੀ ਬਿਕਰਮ ਸਿੰਘ ਮਜੀਠੀਆ ਦੀ ਬੈਰਕ ਬਦਲੀ ਅਰਜ਼ੀ ਨੂੰ ਅਦਾਲਤ ਨੇ 5 ਅਗਸਤ ਤੱਕ ਮੁਲਤਵੀ ਕੀਤਾ ਹੈ।
ਬਿਕਰਮ ਸਿੰਘ ਮਜੀਠੀਆ ਦੀ ਨਿਆਂਇਕ ਹਿਰਾਸਤ ਪੂਰੀ ਹੋਣ ’ਤੇ ਇਸ ਮਾਮਲੇ ਦੀ ਅਗਲੀ ਸੁਣਵਾਈ 14 ਅਗਸਤ ਨੂੰ ਹੋਵੇਗੀ। ਇਸ ਦੇ ਨਾਲ ਹੀ ਅਦਾਲਤ ਨੇ ਸਪੱਸ਼ਟ ਕੀਤਾ ਹੈ ਕਿ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਮਜੀਠੀਆ ਨੂੰ 14 ਅਗਸਤ ਨੂੰ ਵੀ ਵੀਡੀਓ ਕਾਨਫਰਸਿੰਗ ਰਾਹੀਂ ਪੇਸ਼ ਕੀਤਾ ਜਾਵੇ।