ਬਿਕਰਮ ਮਜੀਠੀਆ ਦੀ ਨਿਆਂਇਕ ਹਿਰਾਸਤ ‘ਚ 14 ਦਿਨਾਂ ਦਾ ਵਾਧਾ

ਫੈਕਟ ਸਮਾਚਾਰ ਸੇਵਾ

ਐਸ. ਏ. ਐਸ. ਨਗਰ, ਸਤੰਬਰ 6

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਨਿਆਂਇਕ ਹਿਰਾਸਤ ਦਾ ਸਮਾਂ ਪੂਰਾ ਹੋਣ ’ਤੇ ਅੱਜ ਉਨ੍ਹਾਂ ਨੂੰ ਮੁਹਾਲੀ ਅਦਾਲਤ ਵਿਖੇ ਉਨ੍ਹਾਂ ਦੇ ਵਕੀਲ ਐਚ. ਐਸ. ਧਨੋਆ, ਦਮਨਬੀਰ ਸਿੰਘ ਸੋਬਤੀ ਅਤੇ ਸਹਿ ਵਕੀਲ ਇਕਓਮਪਾਲ ਸਿੰਘ ਦੀ ਮੌਜੂਦਗੀ ਵਿਚ ਵੀਡੀਓ ਕਾਨਫ਼ਰੰਸਿੰਗ ਰਾਹੀਂ ਪੇਸ਼ ਕੀਤਾ ਗਿਆ, ਜਿਸ ਤੋਂ ਬਾਅਦ ਅਦਾਲਤ ਨੇ ਮਜੀਠੀਆ ਦੀ ਨਿਆਂਇਕ ਹਿਰਾਸਤ 20 ਸਤੰਬਰ ਤੱਕ ਵਧਾ ਦਿੱਤੀ ਹੈ। ਇਸ ਮੌਕੇ ਵਿਸ਼ੇਸ਼ ਜੱਜ ਵਿਜੀਲੈਂਸ ਹਰਦੀਪ ਸਿੰਘ ਦੀ ਅਦਾਲਤ ਵਿਚ ਮਜੀਠੀਆ ਦੀ ਬੈਰਕ ਬਦਲੀ ਅਰਜ਼ੀ ’ਤੇ ਜੋ ਫੈਸਲਾ ਹੋਣਾ ਸੀ, ਉਹ ਹੁਣ 9 ਸਤੰਬਰ ਲਈ ਮੁਲਤਵੀ ਕਰ ਦਿੱਤਾ ਗਿਆ ਹੈ।

ਇਸ ਦੇ ਨਾਲ ਹੀ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿਚ ਇਸਤਗਾਸਾ ਪੱਖ ਵਲੋਂ ਦਾਇਰ ਚਾਰਜਸ਼ੀਟ ਦੀ ਹਾਰਡ ਕਾਪੀ ਸਪਲਾਈ ਕਰਨ ਲਈ ਅਦਾਲਤ ਨੇ 9 ਸਤੰਬਰ ਦੀ ਤਰੀਕ ਤੈਅ ਕੀਤੀ ਹੈ। ਕਾਬਿਲ-ਏ-ਗੌਰ ਹੈ ਕਿ ਅੱਜ ਦੀ ਸੁਣਵਾਈ ਮੌਕੇ ਵਿਜੀਲੈਂਸ ਦੇ ਅਧਿਕਾਰੀਆਂ ਸਮੇਤ ਵਿਸ਼ੇਸ਼ ਵਕੀਲ ਫੈਰੀ ਸੋਫਤ ਅਤੇ ਪ੍ਰੀਤ ਇੰਦਰਪਾਲ ਸਿੰਘ ਵੀ ਮੌਜੂਦ ਰਹੇ।

Leave a Reply

Your email address will not be published. Required fields are marked *

View in English