ਫੈਕਟ ਸਮਾਚਾਰ ਸੇਵਾ
ਚੰਡੀਗੜ੍ਹ , ਨਵੰਬਰ 7
ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਦਫਤਰ ਚੰਡੀਗੜ੍ਹ ਵਿਖੇ ਅੱਜ 7 ਨਵੰਬਰ ਨੂੰ ਦੁਪਹਿਰ 12 ਵਜੇ ਤੱਕ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਧਾਨ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਪੇਸ਼ ਨਾ ਹੋਣ ਦੇ ਚੱਲਦੇ ਪਾਰਟੀ ਦੀ ਅਨੁਸ਼ਾਸਨੀ ਕਮੇਟੀ ਨੇ ਬੀਬੀ ਜਗੀਰ ਕੌਰ ਨੂੰ ਪਾਰਟੀ ਤੋਂ ਬਾਹਰ ਕੱਢ ਦਿੱਤਾ ਹੈ। ਬੀਬੀ ਜਗੀਰ ਕੌਰ ਦੀਆਂ ਪਾਰਟੀ ਲਈ ਸਾਰੀਆਂ ਸੇਵਾਵਾਂ ਖਤਮ ਕਰ ਦਿੱਤੀਆਂ ਹਨ। ਪਾਰਟੀ ਦੀ ਅਨੁਸ਼ਾਸਨੀ ਕਮੇਟੀ ਦੇ ਮੈਂਬਰ ਵਿਰਸਾ ਸਿੰਘ ਵਲਟੋਹਾ ਨੇ ਇਹ ਜਾਣਕਾਰੀ ਦਿੱਤੀ ਹੈ।