View in English:
May 18, 2024 1:11 pm

ਬੀਬੀ ਜਗੀਰ ਕੌਰ ਨੇ ਫੜਿਆ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ

ਫੈਕਟ ਸਮਾਚਾਰ ਸੇਵਾ

ਬੇਗੋਵਾਲ , ਮਾਰਚ 14

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਅੱਜ ਅਕਾਲੀ ਦਲ ਵਿੱਚ ਵਾਪਸੀ ਹੋ ਗਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੁਪਰੀਮੋ ਸੁਖਬੀਰ ਸਿੰਘ ਬਾਦਲ ਅੱਜ ਬਾਅਦ ਦੁਪਹਿਰ ਬੇਗੋਵਾਲ ਪੁੱਜੇ ਅਤੇ ਬੀਬੀ ਜਗੀਰ ਕੌਰ ਨੂੰ ਅਕਾਲੀ ਦਲ ਵਿੱਚ ਸ਼ਾਮਲ ਕਰਨ ਦਾ ਰਸਮੀ ਐਲਾਨ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਘਰ ਵਾਪਸੀ ਨਾਲ ਅਕਾਲੀ ਦਲ ਨੂੰ ਬਹੁਤ ਮਜ਼ਬੂਤੀ ਮਿਲੇਗੀ। ਬੀਬੀ ਜਗੀਰ ਕੌਰ ਸਾਡੇ ਸਤਿਕਾਰ ਦੇ ਪਾਤਰ ਹਨ, ਜਿਨ੍ਹਾਂ ਤੋਂ ਉਨ੍ਹਾਂ ਨੇ ਹਮੇਸ਼ਾ ਸੇਧ ਲਈ ਹੈ। ਉਹਨਾਂ ਕਿਹਾ ਕਿ ਵੱਡੇ ਬਾਦਲ ਸਾਹਿਬ ਬੀਬੀ ਜੀ ਦਾ ਬਹੁਤ ਸਤਿਕਾਰ ਕਰਦੇ ਹਨ ਅਤੇ ਉਹਨਾਂ ਨੂੰ ਆਪ ਬੀਬੀ ਜੀ ਦੇ ਮਾਰਗਦਰਸ਼ਨ ਦੀ ਲੋੜ ਹੈ।

ਲੰਮੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਤੋਂ ਨਾਰਾਜ਼ ਚੱਲ ਰਹੀ ਬੀਬੀ ਜਗੀਰ ਕੌਰ ਨੂੰ ਸ਼ਾਂਤ ਕਰਨ ਲਈ ਇਸਤਰੀ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਅੱਜ ਉਨ੍ਹਾਂ ਦੀ ਰਿਹਾਇਸ਼ ਬੇਗੋਵਾਲ ਵਿਖੇ ਪਹੁੰਚੀ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਡਾਕਟਰ ਦਲਜੀਤ ਸਿੰਘ ਚੀਮਾ, ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਪਵਨ ਕੁਮਾਰ ਟੀਨੂੰ ਸਮੇਤ ਕਈ ਆਗੂ ਬੀਬੀ ਜਗੀਰ ਕੌਰ ਦੇ ਘਰ ਬੇਗੋਵਾਲ ਪੁੱਜੇ। ਬੀਬੀ ਦੀ ਘਰ ਵਾਪਸੀ ਨਾਲ ਜ਼ਿਲ੍ਹੇ ਵਿੱਚ ਹੀ ਨਹੀਂ ਸਗੋਂ ਪੂਰੇ ਦੁਆਬੇ ਵਿੱਚ ਅਕਾਲੀ ਦਲ ਮਜ਼ਬੂਤ ​​ਹੋਵੇਗਾ।

Leave a Reply

Your email address will not be published. Required fields are marked *

View in English