View in English:
May 5, 2024 7:03 am

ਭਲਕੇ ਕਈ ਸੂਬਿਆਂ ਵਿੱਚ ਭੱਖਦੀ ਗਰਮੀ ਅਤੇ ਲੂ ਦੀ ਭਵਿੱਖਬਾਣੀ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ , ਅਪ੍ਰੈਲ 25

ਲੋਕ ਸਭਾ ਚੋਣਾਂ 2024 ਲਈ ਦੂਜੇ ਪੜਾਅ ਦੀ ਵੋਟਿੰਗ ਭਲਕੇ 26 ਅਪ੍ਰੈਲ ਨੂੰ ਹੋਵੇਗੀ। ਚੋਣ ਕਮਿਸ਼ਨ ਨੇ ਤੇਜ਼ ਗਰਮੀ ਦੌਰਾਨ ਸ਼ਾਂਤੀਪੂਰਨ ਅਤੇ ਨਿਰਪੱਖ ਵੋਟਿੰਗ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਤਿਆਰੀਆਂ ਕਰ ਲਈਆਂ ਹਨ। ਹਾਲਾਂਕਿ ਲਗਾਤਾਰ ਵੱਧ ਰਿਹਾ ਤਾਪਮਾਨ ਲੋਕਾਂ ਦਾ ਪਸੀਨਾ ਵੀ ਵਹਾ ਰਿਹਾ ਹੈ।

ਮੌਸਮ ਵਿਭਾਗ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਲੋਕ 26 ਅਪ੍ਰੈਲ ਨੂੰ ਵੋਟ ਪਾਉਣ ਲਈ ਘਰਾਂ ਤੋਂ ਬਾਹਰ ਨਿਕਲਣਗੇ ਤਾਂ ਉਨ੍ਹਾਂ ਨੂੰ ਕੜਕਦੀ ਧੁੱਪ ਦਾ ਸਾਹਮਣਾ ਕਰਨਾ ਪਵੇਗਾ। ਮੌਸਮ ਵਿਭਾਗ (IMD) ਵੱਲੋਂ ਜਾਰੀ ਅਲਰਟ ਅਨੁਸਾਰ ਅਗਲੇ ਪੰਜ ਦਿਨਾਂ ਦੌਰਾਨ ਪੱਛਮੀ ਬੰਗਾਲ, ਉੜੀਸਾ, ਬਿਹਾਰ, ਝਾਰਖੰਡ, ਆਂਧਰਾ ਪ੍ਰਦੇਸ਼, ਤੇਲੰਗਾਨਾ, ਕਰਨਾਟਕ ਅਤੇ ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਗਰਮ ਹਵਾਵਾਂ ਅਤੇ ਲੂ ਚੱਲਣ ਦੀ ਸੰਭਾਵਨਾ ਹੈ। ਆਈਐਮਡੀ ਨੇ ਪੱਛਮੀ ਬੰਗਾਲ ਅਤੇ ਉੜੀਸਾ ਲਈ ਰੈੱਡ ਅਲਰਟ ਜਾਰੀ ਕੀਤਾ ਹੈ, ਜਦੋਂ ਕਿ ਬਿਹਾਰ ਅਤੇ ਕਰਨਾਟਕ ਦੇ ਕੁਝ ਹਿੱਸਿਆਂ ਲਈ ਸੰਤਰੀ ਅਲਰਟ ਜਾਰੀ ਕੀਤਾ ਹੈ।

Leave a Reply

Your email address will not be published. Required fields are marked *

View in English